HOME » Videos » Punjab
Share whatsapp

ਦੋ ਸਾਲਾਂ ਤੋਂ ਸੰਘਰਸ਼ ਕਰ ਰਹੇ ਬਰਖ਼ਾਸਤ ਮੁਲਾਜ਼ਮਾਂ ਨੂੰ ਵੱਡੀ ਰਾਹਤ, SGPC ਨੇ ਕੀਤੇ ਬਹਾਲ

Punjab | 01:15 PM IST Apr 11, 2019

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਰਖ਼ਾਸਤ 523 ਮੁਲਾਜ਼ਮਾਂ ਨੂੰ ਬਹਾਲ ਕਰ ਦਿੱਤਾ ਗਿਆ ਹੈ। ਪਿਛਲੇ 13 ਦਿਨਾਂ ਤੋਂ ਇਹ ਮੁਲਾਜ਼ਮ ਭੁੱਖ ਹੜਤਾਲ "ਤੇ ਬੈਠੇ ਸਨ। ਇਸੇ ਦੌਰਾਨ ਇੱਕ ਮੁਲਾਜ਼ਮ ਨੇ ਖ਼ੁਦਕੁਸ਼ੀ ਦੀ ਕੋਸ਼ਿਸ਼ ਵੀ ਕੀਤੀ ਸੀ। ਪਿਛਲੇ ਕਰੀਬ ਦੋ ਸਾਲਾਂ ਤੋਂ ਸੰਘਰਸ਼ ਕਰ ਰਹੇ 523 ਬਰਖ਼ਾਸਤ ਕੀਤੇ ਮੁਲਾਜ਼ਮਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਬਹਾਲ ਕਰ ਦਿੱਤਾ ਗਿਆ। ਦੱਸ ਦੇਈਏ ਕਿ ਪਿਛਲੇ 13 ਦਿਨਾਂ ਤੋਂ ਇਹ ਮੁਲਾਜ਼ਮ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਦੇ ਬਾਹਰ ਭੁੱਖ ਹੜਤਾਲ 'ਤੇ ਬੈਠੇ ਸਨ। ਬਹਾਲ ਕੀਤੇ ਜਾਣ ਤੋਂ ਬਾਅਦ ਹੜਤਾਲੀ ਮੁਲਾਜ਼ਮਾਂ ਵੱਲੋਂ ਭੁੱਖ ਹੜਤਾਲ ਤੇ ਰੋਸ ਧਰਨਾ ਖ਼ਤਮ ਕਰ ਦਿੱਤਾ ਗਿਆ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਖ਼ੁਦ ਇਨ੍ਹਾਂ ਮੁਲਾਜ਼ਮਾਂ ਨੂੰ ਮਿਲਣ ਲਈ ਪਹੁੰਚੇ। ਮੁਲਾਜ਼ਮਾਂ ਨੂੰ ਨਿਉਕਤੀ ਪੱਤਰ ਸੌਂਪੇ ਗਏ। ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਸ ਮਾਮਲੇ ਤੇ ਬਣਾਈ ਗਈ ਜਾਂਚ ਕਮੇਟੀ ਦੀ ਰਿਪੋਰਟ ਦੇ ਬਾਅਦ ਸਾਰੇ ਮੁਲਾਜ਼ਮਾਂ ਦੀ ਬਹਾਲੀ ਤੇ ਮੁਹਰ ਲਗਾਈ ਗਈ  ਹੈ। ਉੱਥੇ ਹੀ ਉਨ੍ਹਾਂ ਨੇ ਮੁਲਾਜ਼ਮਾਂ ਵੱਲੋਂ ਅਦਾਲਤ ਚ ਕੀਤੇ ਗਏ ਕੇਸਾਂ ਨੂੰ ਵਾਪਸ ਲੈਣ ਦੀ ਅਪੀਲ ਕੀਤੀ ਹੈ।

ਸ਼੍ਰੋਮਣੀ ਕਮੇਟੀ ਵੱਲੋਂ ਬਹਾਲੀ ਦੇ ਫ਼ੈਸਲੇ ਦੇ ਬਾਅਦ ਮੁਲਾਜ਼ਮਾਂ ਦੇ ਚਿਹਰੇ ਤੇ ਖ਼ਾਸ ਰੌਣਕ ਵੇਖਣ ਨੂੰ ਮਿਲੀ ਤੇ ਕੁੱਝ ਮੁਲਾਜ਼ਮ ਨਿਯੁਕਤੀ ਪੱਤਰ ਮਿਲਣ ਦੇ ਬਾਅਦ ਭਾਵੁਕ ਵੀ ਨਜ਼ਰ ਆਏ ਹਨ।

523 ਮੁਲਾਜ਼ਮ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਦੇ ਕਾਰਜਕਾਲ ਦੌਰਾਨ ਭਰਤੀ ਕੀਤੇ ਗਏ ਸੀ। ਜਦੋਂ ਮੌਜੂਦਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਾਰਜਕਾਰ ਸੰਭਾਲਿਆ ਤਾਂ ਇਨ੍ਹਾਂ ਮੁਲਾਜ਼ਮਾਂ ਦੀ ਭਰਤੀ 'ਤੇ ਬੇਨਿਯਮੀਆਂ ਦੇ ਇਲਜ਼ਾਮ ਲੱਗੇ ਸਨ। ਇਸ ਲਈ ਇਨ੍ਹਾਂ ਨੂੰ ਫ਼ਾਰਗ ਕਰ ਦਿੱਤਾ ਗਿਆ ਸੀ। ਜਿਸ ਦੇ ਬਾਅਦ ਮੁਲਾਜ਼ਮਾਂ ਵੱਲੋਂ ਸੰਘਰਸ਼ ਦਾ ਰਸਤਾ ਅਖ਼ਤਿਆਰ ਕੀਤਾ ਗਿਆ ਸੀ..ਤੇ ਪਿਛਲੇ ਦਿਨੀਂ ਇੱਕ ਮੁਲਾਜ਼ਮ ਨੇ ਖ਼ੁਦਕੁਸ਼ੀ ਕਰਨ ਦੀ ਵੀ ਕੋਸ਼ਿਸ਼ ਕੀਤੀ ਸੀ।

SHOW MORE