HOME » Top Videos » Punjab
Share whatsapp

ਲੋਕ ਸਭਾ ‘ਚ ਗੂੰਜਿਆ ਸਿੱਧੂ ਮੂਸੇਵਾਲਾ ਦਾ ਮੁੱਦਾ, ਸਾਂਸਦ ਬਿੱਟੂ ਨੇ ਕੀਤੀ ਇਨਸਾਫ਼ ਦੀ ਮੰਗ

Punjab | 07:35 PM IST Dec 07, 2022

ਚੰਡੀਗੜ੍ਹ- ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਮਲਾ ਅੱਜ ਲੋਕ ਸਭਾ ਵਿੱਚ ਗੂੰਜਿਆ। ਅੱਜ ਕਾਂਗਰਸੀ ਸਾਂਸਦ ਰਵਨੀਤ ਬਿੱਟੂ ਨੇ ਅੱਜ ਲੋਕ ਸਭਾ ਵਿੱਚ ਸਿੱਧੂ ਮੂਸਵਾਲੇ ਦੇ ਕਤਲ ਦਾ ਮਾਮਲਾ ਚੁੱਕਿਆ। ਸਾਂਸਦ ਮੈਂਬਰ ਬਿੱਟੂ ਨੇ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਚੰਗੇ ਨਹੀਂ ਹਨ। ਪੰਜਾਬ ਦਾ ਮਸ਼ਹੂਰ ਸਿੰਗਰ ਸਿੱਧੂ ਮੂਸੇਵਾਲਾ ਦਾ ਕਤਲ ਵੀ ਗੈਂਗਵਾਰ ਕਾਰਨ ਹੋਇਆ ਹੈ।

ਐਮਪੀ ਰਵਨੀਤ ਸਿੰਘ ਬਿੱਟੂ ਨੇ ਕਿ ਪੰਜਾਬ ਅੱਜ ਗੈਂਗਲੈਂਡ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਇਸੇ ਗੈਂਗਵਾਰ ਵਿੱਚ ਸਿੱਧੂ ਮੂਸੇਵਾਲੇ ਦਾ ਕਤਲ ਹੋਇਆ ਹੈ। ਉਨ੍ਹਾਂ ਮਾਪੇ ਰੋਜ਼ ਇਨਸਾਨ ਦੀ ਮੰਗ ਕਰ ਰਹੇ ਹਨ। ਸਾਂਸਦ ਬਿੱਟੂ ਨੇ ਕਿਹਾ ਕਿ ਪੰਜਾਬ ਵਿੱਚ ਟੈਰੀਰਿਜ਼ਮ ਵਾਲਾ ਮਾਹੌਲ ਬਣ ਚੁੱਕਾ ਹੈ। ਪੰਜਾਬ ਵਿੱਚ ਪਹਿਲਾਂ ਵਾਲਾ ਟੈਰੀਰਿਜ਼ਮ ਦਾ ਮਾਹੌਲ ਬਣਦਾ ਜਾ ਰਿਹਾ ਹੈ।

ਬਿੱਟੂ ਨੇ ਕਿਹਾ ਕਿ ਮੇਰੀ ਕੇਂਦਰ ਸਰਕਾਰ ਨੂੰ ਅਪੀਲ ਹੈ ਕਿ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ ਕੈਨੇਡਾ ਅਤੇ ਪਾਕਿਸਤਾਨ ਵਿੱਚ ਬੈਠੇ ਹਨ। ਉਨ੍ਹਾਂ ਨੂੰ ਛੇਤੀ ਤੋਂ ਛੇਤੀ ਪੰਜਾਬ ਲਿਆਂਦਾ ਜਾਵੇ ਤਾਂ ਜੋ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਇਨਸਾਫ ਮਿਲ ਸਕੇ। ਬਿੱਟੂ ਨੇ ਕਿਹਾ ਕਿ ਪੰਜਾਬ ਪੁਲਿਸ ਬਹੁਤ ਚੰਗੀ ਹੈ ਪਰ ਪੰਜਾਬ ਸਰਕਾਰ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ।

SHOW MORE