HOME » Top Videos » Punjab
Share whatsapp

ਪਾਕਿਸਤਾਨ ਤੋਂ ਪਰਤੇ ਸਿੱਖ ਜਥੇ ਨੇ ਕਰਤਾਰਪੁਰ ਲਾਂਘੇ ਬਾਰੇ ਕੀਤੇ ਇਹ ਖੁਲਾਸੇ

Punjab | 04:24 PM IST Apr 21, 2019

ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਖ਼ਾਲਸੇ ਦਾ ਸਾਜਨਾ ਦਿਵਸ ਮਨਾਉਣ ਅਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਵਾਪਸ ਪਰਤ ਆਇਆ ਹੈ। ਸ਼ਰਧਾਲੂ ਵਿਸ਼ੇਸ਼ ਗੱਡੀ ਰਾਹੀਂ ਰੇਲਵੇ ਸਟੇਸ਼ਨ ਅਟਾਰੀ 'ਤੇ ਪਹੁੰਚੇ।

ਇਸ ਮੌਕੇ ਜਥੇ 'ਚ ਸ਼ਾਮਲ ਸ਼ਰਧਾਲੂਆਂ ਨੇ ਯਾਤਰਾ ਨੂੰ ਸਫ਼ਲ ਦੱਸਦਿਆਂ ਕਿਹਾ ਕਿ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਸਨ। ਸੰਗਤ ਨੇ ਗੁਰੂ ਘਰਾਂ ਦੀ ਸਾਂਭ ਸੰਭਾਲ ਤੇ ਪ੍ਰਬੰਧਾਂ ਉਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਜਥੇ ਵਿਚ ਸ਼ਾਮਲ ਸੰਗਤ ਨੇ ਦੱਸਿਆ ਕਿ ਪਾਕਿਸਤਾਨ ਸਰਕਾਰ ਵੱਲੋਂ ਉਥੇ ਚੰਗੇ ਪ੍ਰਬੰਧ ਕੀਤੇ ਸਨ। ਉਨ੍ਹਾਂ ਨੂੰ ਕਰਤਾਰਪੁਰ ਸਾਹਿਬ ਲਾਂਘੇ ਦਾ ਚੱਲ ਰਿਹਾ ਕੰਮ ਵਿਖਾਇਆ ਗਿਆ, ਜੋ ਜੰਗੀ ਪੱਧਰ ਉਤੇ ਚੱਲ ਰਿਹਾ ਸੀ, ਜਿਸ ਨੂੰ ਵੇਖ ਕੇ ਮਨ ਬੜਾ ਖ਼ੁਸ਼ ਹੋਇਆ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਵੱਲੋਂ ਲਾਂਘੇ ਦਾ ਕੰਮ ਕਾਫੀ ਨੇੜੇ ਲਾ ਲਿਆ ਗਿਆ ਹੈ ਤੇ ਇਹ ਛੇਤੀ ਹੀ ਮੁਕੰਮਲ ਹੋ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਪਾਕਿਸਤਾਨ ਦੇ ਰਾਸ਼ਟਰਪਤੀ ਨਾਲ ਵੀ ਮੁਲਾਕਾਤ ਕੀਤੀ। ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਿਲ 550 ਸਾਲਾ ਗੁਰਪੁਰਬ ਮਨਾਉਣ ਦਾ ਸੁਝਾਅ ਦਿੱਤਾ ਗਿਆ।

SHOW MORE