HOME » Top Videos » Punjab
Share whatsapp

ਬਟਾਲਾ 'ਚ ਕਾਂਗਰਸੀ ਸਰਪੰਚ ਦੇ ਪੁੱਤਰ ਦਾ ਕਤਲ

Punjab | 03:19 PM IST Jan 27, 2020

ਬਟਾਲਾ ਵਿਚ ਕਾਂਗਰਸੀ ਸਰਪੰਚ ਦੇ ਬੇਟੇ ਦਾ ਕਤਲ ਕਰ ਦਿੱਤਾ ਗਿਆ। ਕਤਲ ਦਾ ਕਾਰਨ ਪੁਰਾਣੀ ਰੰਜ਼ਿਸ਼ ਨੂੰ ਦੱਸਿਆ ਜਾ ਰਿਹਾ ਹੈ। ਕਾਂਗਰਸੀ ਸਰਪੰਚ ਦੇ ਇਕਲੌਤੇ ਬੇਟੇ ਨੂੰ ਗੋਲੀ ਲੱਗ ਗਈ, ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੂੰ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

ਮ੍ਰਿਤਕ ਮੌਜੂਦਾ ਕਾਂਗਰਸੀ ਸਰਪੰਚ ਸੁਖਜਿੰਦਰ ਕੌਰ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਦੀ ਪਛਾਣ ਜਸਬੀਰ ਸਿੰਘ (35) ਵਾਸੀ ਹਰਪੁਰਾ ਵਜੋਂ ਹੋਈ ਹੈ। ਜਸਵੀਰ ਸਵੇਰੇ ਘਰੋਂ ਬਾਹਰ ਪੈਦਲ ਜਾ ਰਿਹਾ ਸੀ ਕਿ ਰਾਸਤੇ 'ਚ ਹੀ ਪਿੰਡ ਦੇ ਹੀ ਵਿਅਕਤੀ ਨੇ ਜਸਬੀਰ ਸਿੰਘ ਉਪਰ ਰੰਜਿਸ਼ ਕਾਰਨ ਗੋਲੀਆਂ ਚਲਾ ਦਿੱਤੀਆਂ। ਉਸ ਨੂੰ ਤੁਰੰਤ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਜਸਬੀਰ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪਾਰਟੀ ਮੌਕੇ ਉਤੇ ਪਹੁੰਚ ਗਏ। ਉਨ੍ਹਾਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

 

SHOW MORE