HOME » Top Videos » Punjab
Share whatsapp

ਐੱਚ.ਐੱਸ. ਫੂਲਕਾ ਦਾ ਅਸਤੀਫ਼ਾ ਹੋਇਆ ਮਨਜ਼ੂਰ

Punjab | 11:58 AM IST Aug 09, 2019

ਸੀਨੀਅਰ ਵਕੀਲ ਐੱਚ.ਐੱਸ.ਫੂਲਕਾ ਦਾ ਵਿਧਾਇਕ ਅਹੁਦੇ ਤੋਂ ਅਸਤੀਫਾ ਸਪੀਕਰ ਨੇ ਮਨਜ਼ੂਰ ਕਰ ਲਿਆ ਹੈ। ਇਸ ਦੇ ਨਾਲ ਹੀ ਇਹ ਸੰਭਾਵਨਾ ਵੀ ਜਤਾਈ ਜਾਣ ਲੱਗੀ ਹੈ ਕਿ ਫਗਵਾੜਾ ਅਤੇ ਜਲਾਲਾਬਾਦ ਜ਼ਿਮਨੀ ਚੋਣਾਂ ਦੇ ਨਾਲੋ-ਨਾਲ ਹੀ ਦਾਖਾਂ ਹਲਕੇ ਵਿੱਚ ਵੀ ਜ਼ਿਮਨੀ ਚੋਣ ਹੋ ਸਕਦੀ ਹੈ।

ਫੂਲਕਾ 2017 ਦੀਆਂ ਵਿਧਾਨ ਸਭਾ ਚੋਣਾਂ ਚ ਦਾਖਾ ਤੋਂ 'ਆਪ' ਦੇ ਵਿਧਾਇਕ ਚੁਣੇ ਗਏ ਸਨ। ਪਿਛਲੇ ਸਾਲ ਹੀ ਫੂਲਕਾ ਨੇ ਵਿਧਾਇਕ ਅਹੁਦੇ ਅਤੇ ਆਮ ਆਦਮੀ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਫੂਲਕਾ ਨੇ ਬੀਤੇ ਦਿਨੀ ਸਪੀਕਰ ਰਾਣਾ ਕੇਪੀ ਨੂੰ ਚਿੱਠੀ ਲਿਖ ਕੇ ਕਿਹਾ ਸੀ, ਕਿ ਜੇ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਨਹੀਂ ਹੁੰਦਾ ਤਾਂ ਉਹ ਅਦਾਲਤ ਦਾ ਰੁਖ ਕਰਨਗੇ।

SHOW MORE