HOME » Videos » Punjab
Share whatsapp

ਹੁਣ ਇਹ ਕਰਨਗੇ ਬੇਅਦਬੀ ਮਾਮਲੇ ਤੇ ਗੋਲੀ ਕਾਂਡ ਦੀ ਜਾਂਚ...

Punjab | 12:22 PM IST Sep 11, 2018ਬੇਅਦਬੀ ਘਟਨਾਵਾਂ ਤੇ ਗੋਲੀ ਕਾਂਡ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਪੰਜ ਮੈਂਬਰੀ ਵਿਸ਼ੇਸ਼ ਜਾਂਚ ਟੀਮ(ਸਿੱਟ) ਬਣਾ ਦਿੱਤੀ ਹੈ। ਇਸ ਟੀਮ ਦੀ ਅਗਵਾਈ ਵਧੀਕ ਡੀਜੀਪੀ (ਇਨਵੈਸਟੀਗੇਸ਼ਨ) ਪ੍ਰਬੋਧ ਕੁਮਾਰ ਕਰਨਗੇ। ਇਸ ਵਿੱਚ ਆਈਜੀ ਅਰੁਣਪਾਲ ਸਿੰਘ, ਆਈਜੀ ਕੁੰਵਰ ਵਿਜੇਪ੍ਰਤਾਪ ਸਿੰਘ, ਐਸਐਸਪੀ ਕਪੂਰਥਲਾ ਸਤਿੰਦਰ ਸਿੰਘ ਅਤੇ ਪੁਲੀਸ ਰੰਗਰੂਟ ਟ੍ਰੇਨਿੰਗ ਸੈਂਟਰ ਜਹਾਨ ਖੇਲਾਂ ਦੇ ਇੰਚਾਰਜ ਕਮ ਕਮਾਂਡੈਂਟ ਭੁਪਿੰਦਰ ਸਿੰਘ ਸ਼ਾਮਲ ਹਨ। ਇਹ ਕਮੇਟੀ ਡੀਜੀਪੀ ਸੁਰੇਸ਼ ਅਰੋੜਾ ਵੱਲੋਂ ਬਣਾਈ ਗਈ ਹੈ।ਇਹ ਟੀਮ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਚੋਰੀ ਹੋਣ, ਪਿੰਡ ਬਰਗਾੜੀ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ (ਕੁੱਲ ਚਾਰ ਐਫਆਈਆਰਜ਼) ਦੀ ਪੜਤਾਲ ਕਰੇਗੀ।

SHOW MORE