HOME » Top Videos » Punjab
Share whatsapp

Sri Muktsar Sahib: ਗੁਰਦੁਆਰਾ ਸਾਹਿਬ ਦੇ ਸਰੋਵਰ 'ਚੋਂ ਮਿਲੀ ਨਵ-ਵਿਆਹੁਤਾ ਦੀ ਲਾਸ਼

Punjab | 02:11 PM IST Nov 18, 2022

ਸ੍ਰੀ ਮੁਕਤਸਰ ਸਾਹਿਬ ਦੇ ਸਰੋਵਰ ਵਿੱਚ ਨਵ-ਵਿਆਹੁਤ ਦੀ ਲਾਸ਼ ਬਰਾਮਦ ਹੋਈ ਹੈ। ਜਾਣਕਾਰੀ ਅਨੁਸਾਰ ਅੱਜ ਸਵੇਰੇ 6.30 ਦੇ ਕਰੀਬ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਦੇ ਸਰੋਵਰ ਵਿੱਚੋਂ ਔਰਤ ਦੀ ਲਾਸ਼ ਮਿਲੀ ਹੈ। ਅੱਜ ਸਵੇਰੇ ਸੰਗਤਾਂ ਨੇ ਪਰਿਕਰਮਾ ਦੌਰਾਨ ਗੁਰੁਦੁਆਰਾ ਸਾਹਿਬ ਦੇ ਸਰੋਵਰ ਵਿੱਚ ਔਰਤ ਦੀ ਲਾਸ਼ ਤੈਰਦੀ ਵੇਖੀ। ਸੰਗਤ ਨੇ ਇਸ ਦੀ ਸੂਚਨਾ ਗੁਰਦੁਆਰਾ ਸਾਹਿਬ ਦੇ ਸੇਵਾਦਰਾਂ ਨੂੰ ਦਿੱਤੀ। ਸੇਵਾਦਾਰਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਅਤੇ ਸੇਵਾਦਾਰਾਂ ਨੇ ਔਰਤ ਦੀ ਸਰੋਵਰ ਵਿੱਚੋਂ ਕੱਢੀ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ ਹੈ। ਦੱਸ ਦਈਏ ਕਿ ਹਾਲੇ ਤੱਕ ਮ੍ਰਿਤਕ ਔਰਤ ਦੀ ਪਛਾਣ ਨਹੀਂ ਹੋਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।  ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਮ੍ਰਿਤਕ ਲੜਕੀ ਦੀ ਉਮਰ ਕਰੀਬ 23-24 ਸਾਲ ਹੈ। ਉਸਦੀ ਬਾਹਾਂ ਵਿੱਚ ਚੂੜਾ ਪਾਇਆ ਹੋਇਆ ਹੈ। ਜਾਪਦਾ ਹੈ ਕਿ ਉਸ ਦਾ ਕੁਝ ਸਮਾਂ ਪਹਿਲਾਂ ਹੀ ਵਿਆਹ ਹੋਇਆ ਹੈ।

SHOW MORE