HOME » Top Videos » Punjab
Share whatsapp

ਮਜੀਠੀਆ ਨੇ ਦੱਸਿਆ ਅਕਾਲੀ ਦਲ ਕਿਵੇਂ ਪਾਵੇਗਾ ਧੋਖੇਬਾਜ਼ ਟਰੈਵਲ ਏਜੰਟਾਂ ਨੂੰ ਨੱਥ

Punjab | 05:14 PM IST Jul 27, 2019

ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਧੋਖੇਬਾਜ਼ ਟਰੈਵਲ ਏਜੰਟਾਂ ਨੂੰ ਨੱਥ ਪਾਉਣ ਲਈ ਮੋਰਚਾ ਸੰਭਾਲ ਲਿਆ ਹੈ। ਪਾਰਟੀ ਦੀ ਮਦਦ ਨਾਲ ਇਰਾਕ ਵਿਚੋਂ ਬਚਾਏ ਗਏ 7 ਪੰਜਾਬੀ ਨੌਜਵਾਨਾਂ ਦੀ ਵਾਪਸੀ ਤੋਂ ਬਾਅਦ ਅਕਾਲੀ ਦਲ ਨੇ ਕਿਹਾ ਕਿ ਇਹ ਮੁਹਿੰਮ ਜਾਰੀ ਰੱਖੀ ਜਾਵੇਗੀ।

ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਸਲ ਵਿਚ ਕਾਂਗਰਸ ਸਰਕਾਰ ਦੀ ਸ਼ਹਿ ਉਤੇ ਟਰੈਵਲ ਏਜੰਟ ਭੋਲੇ ਭਾਲੇ ਨੌਜਵਾਨਾਂ ਨਾਲ ਠੱਗੀਆਂ ਮਾਰ ਰਹੇ ਹਨ। ਸਰਕਾਰ ਸਭ ਕੁਝ ਜਾਣਦੇ ਹੋਏ ਵੀ ਅਜਿਹੇ ਲੋਕਾਂ ਨੂੰ ਠੱਗੀ ਮਾਰਨ ਦਾ ਮੌਕਾ ਦੇ ਰਹੀ ਹੈ।

ਉਨ੍ਹਾਂ ਕਿਹਾ ਕਿ ਪਾਰਟੀ ਅਜਿਹੇ ਨੌਜਵਾਨਾਂ ਨੂੰ ਬਚਾਉਣ ਲਈ ਹੈਲਪ ਲਾਈਨ ਸ਼ੁਰੂ ਕਰੇਗੀ। ਇਸ ਸਬੰਧੀ ਆਪਣੇ ਵਿਧਾਇਕਾਂ ਨੂੰ ਵੀ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਬੰਧੀ ਵਿਧਾਨ ਸਭਾ ਵਿਚ ਵੀ ਮੁੱਦਾ ਚੁੱਕਿਆ ਜਾਵੇਗਾ।

SHOW MORE