HOME » Top Videos » Punjab
Share whatsapp

ਅੰਮ੍ਰਿਤਪਾਲ ਖਿਲਾਫ਼ ਐਕਸ਼ਨ ਲਵੇ ਸਰਕਾਰ : ਸੁਖਜਿੰਦਰ ਰੰਧਾਵਾ

Punjab | 03:51 PM IST Sep 29, 2022

 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁੱਖ ਸੇਵਾਦਾਰ ਅੰਮ੍ਰਿਤਪਾਲ ਸਿੰਘ ਬਾਰੇ ਪੰਜਾਬ ਕਾਂਗਰਸ ਦੇ ਆਗੂ ਸੁਖਜਿੰਦਰ ਰੰਧਾਵਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅੰਮ੍ਰਿਤਪਾਲ ਖਿਲਾਫ ਤੁਰੰਤ ਐਕਸ਼ਨ ਲਵੇ।ਉਨ੍ਹਾਂ ਕਿਹਾ ਕਿ  ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਤੇ ਕੈਪਟਨ ਅਮਰਿੰਦਰ ਦੀ ਜਾਨ ਨੂੰ ਖ਼ਤਰਾ ਹੈ। ਉਨ੍ਹਾਂ ਕਿਹਾ ਇਸ ਨੂੰ ਜੱਗ ਜਾਹਰ ਕਰਨਾ ਠੀਕ ਨਹੀਂ ਹੋਵੇਗਾ। ਇਹ ਸਭ ਪਿੱਛੇ ਪਾਕਿਸਤਾਨ ਦਾ ਬਹੁਤ ਵੱਡਾ ਹੱਥ ਹੈ।

ਸ. ਰੰਧਾਵਾ ਨੇ ਕਿਹਾ ਕਿਹਾ ਦਰਬਾਰ ਸਾਹਿਬ ਦੇ ਦਰਵਾਜੇ ਸਭ ਲਈ ਖੁੱਲ੍ਹੇ ਹਨ।

ਦੂਜੇ ਪਾਸੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਅੰਮ੍ਰਿਤਪਾਲ ਸਿੰਘ ਦੀ ਜਾਂਚ ਕਰਵਾਏਗੀ। ਉਨ੍ਹਾਂ ਕਿਹਾ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਵਿਰੋਧੀ ਗਤੀਵਿਧੀਆਂ ਉਤੇ ਐਕਸ਼ਨ ਲਿਆ ਜਾਵੇਗਾ।ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੇਸ਼ ਲਈ ਖਤਰਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਖਾਲਿਸਤਾਨ ਪੱਖੀ ਬਿਆਨਬਾਜ਼ੀ ਕਰ ਰਹੇ ਹਨ।




SHOW MORE