HOME » Top Videos » Punjab
Share whatsapp

ਬੇਰੁਜ਼ਗਾਰ ਅਧਿਆਪਕਾਂ ਨੇ ਰਾਵਣ ਦੀ ਥਾਂ ਕੈਪਟਨ ਤੇ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ

Punjab | 05:51 PM IST Oct 08, 2019

ਸੰਗਰੂਰ ਵਿਚ ਟੈੱਟ ਪਾਸ ਬੇਰੁਜ਼ਗਾਰ ਬੀਐਡ ਅਧਿਆਪਕ ਯੂਨੀਅਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਤੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦਾ ਪੁਤਲਾ ਫੂਕਿਆ। ਜਥੇਬੰਦੀ ਨੇ ਇਨ੍ਹਾਂ ਆਗੂਆਂ ਨੂੰ ਸਿਆਸਤ ਦੇ ਰਾਵਣ, ਮੇਘਨਾਥ, ਕੁੰਭਕਰਨ ਕਰਾਰ ਦਿੱਤਾ ਤੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਦੱਸ ਦਈਏ ਕਿ ਬੇਰੁਜ਼ਗਾਰ ਬੀਐਡ ਅਧਿਆਪਕਾਂ ਵੱਲੋਂ 8 ਸਤੰਬਰ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਗੇਟ 'ਤੇ ਆਪਣਾ ਪੱਕਾ ਮੋਰਚਾ ਲਾਇਆ ਹੋਇਆ ਹੈ।

ਦੁਸਹਿਰੇ ਮੌਕੇ ਰਾਵਣ ਦੀ ਥਾਂ ਇਨ੍ਹਾਂ ਖਿਲਾਫ ਭੜਾਸ ਕੱਢਦੇ ਹੋਏ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਪੱਕੇ ਮੋਰਚੇ ਨੂੰ ਪੂਰਾ ਮਹੀਨਾ ਬੀਤ ਜਾਣ ਦੇ ਬਾਵਜੂਦ ਮੰਗਾਂ ਪ੍ਰਤੀ ਪੰਜਾਬ ਸਰਕਾਰ ਨੇ ਕੋਈ ਹੱਲ ਨਹੀਂ ਕੀਤਾ। ਕਾਂਗਰਸੀ ਆਗੂਆਂ ਵੱਲੋਂ ਮੁੜ ਲਾਰੇ ਲਾਉਂਦਿਆਂ ਲੋਕਾਂ ਨੂੰ ਭਰਮਾਉਣ ਦਾ ਯਤਨ ਕੀਤਾ ਜਾ ਰਿਹਾ, ਜਿਸ ਦਾ "ਰੁਜ਼ਗਾਰ ਨਹੀਂ-ਵੋਟ ਨਹੀਂ" ਮੁਹਿੰਮ ਚਲਾ ਕੇ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਵੱਲੋਂ ਡਟਵਾਂ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣਾ ਵਾਅਦਾ ਪੂਰਾ ਕਰਨ ਦੀ ਥਾਂ ਲਾਰਿਆਂ ਵਿਚ ਟਾਈਮ ਟਪਾ ਰਹੀ ਹੈ। ਇਸ ਲਈ ਅੱਜ ਰਾਵਣ ਦੀ ਥਾਂ ਇਨ੍ਹਾਂ ਆਗੂਆਂ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਨੇ ਇਨ੍ਹਾਂ ਨੂੰ ਸਿਆਸਤ ਦੇ ਰਾਵਣ ਗਰਦਾਨਿਆਂ।

SHOW MORE