HOME » Top Videos » Punjab
Share whatsapp

ਕਿਸਾਨਾਂ ਦੀ ਰੈਡ ਐਂਟਰੀ ਵਾਪਸ ਲਵੇਗੀ ਮਾਨ ਸਰਕਾਰ, ਨੋਟੀਫਿਕੇਸ਼ਨ ਜਾਰੀ

Punjab | 06:12 PM IST Nov 26, 2022

ਚੰਡੀਗੜ੍ਹ- ਭਗਵੰਤ ਮਾਨ ਸਰਕਾਰ ਹੁਣ ਕਿਸਾਨਾਂ ਦੀ ਰੈੱਡ ਐਂਟਰੀ ਵਾਪਸ ਲਵੇਗੀ। ਇਸ ਬਾਰੇ ਪੰਜਾਬ ਸਰਕਾਰ ਨੇ ਅੱਜ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤ ਵਾਲੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ ਸਬੰਧਤ ਅਧਿਕਾਰੀਆਂ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ। ਦੱਸ ਦਈਏ ਕਿ ਜਿੰਨਾਂ ਕਿਸਾਨਾਂ ਨੇ ਪਰਾਲੀ ਸਾੜੀ ਸੀ ਮਾਲ ਵਿਭਾਗ ਵੱਲੋਂ ਉਨ੍ਹਾਂ ਦੀ ਕਿਸਾਨਾਂ ਦੀ ਰੈਡ ਐਂਟਰੀ ਪਾ ਦਿੱਤੀ ਸੀ, ਜਿੰਨਾਂ ਨੂੰ ਅਸੀਂ ਰੱਦ ਕਰ ਦਿੱਤਾ ਸੀ।

ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਰਾਲੀ ਦੇ ਮੁੱਦੇ 'ਤੇ ਕੇਂਦਰ ਨੇ ਪੰਜਾਬ ਸਰਕਾਰ ਨੂੰ ਬਦਨਾਮ ਕੀਤਾ ਅਤੇ  ਸਹਿਯੋਗ ਨਹੀਂ  ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਕਿਸਾਨਾਂ ਨੂੰ 1500 ਰੁਪਏ ਦੇਣਾ ਚਾਹੀਦਾ ਸੀ ਪਰ ਨਹੀਂ ਦਿੱਤਾ। ਉਨ੍ਹਾ ਕਿਹਾ ਕਿ ਇਸ ਵਾਰ 30% ਸੀ ਅਗਲੀ ਵਾਰ ਕਿਸਾਨ 60% ਤੱਕ ਪਰਾਲੀ ਨਹੀਂ ਸਾੜਨਗੇ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਦੇ ਨਾਲ ਹਾਂ। ਜਿਹੜੀ ਕਿਸਾਨਾਂ ਦੀ ਮੰਗਾ ਹਨ, ਕੇਂਦਰ ਉਨ੍ਹਾਂ ਮੰਗਾਂ ਮੰਨੇ। ਅਸੀਂ ਕਿਸਾਨਾਂ ਨੂੰ ਸਹਿਯੋਗ ਦੇਣ ਲਈ ਤਿਆਰ ਹਾਂ।

ਦੱਸ ਦਈਏ ਕਿ ਮੁੱਖ ਸਕੱਤਰ ਵੱਲੋਂ ਹੁਕਮ ਜਾਰੀ ਕੀਤੇ ਹਨ। 15 ਸਤੰਬਰ ਤੋਂ 14 ਨਵੰਬਰ ਤੱਕ 4300 ਕਿਸਾਨਾਂ ਵੱਲੋਂ ਕੀਤੀਆਂ ਰੈੱਡ ਐਂਟਰੀਆਂ ਨੂੰ ਦਰੁਸਤ ਕੀਤਾ ਜਾਵੇਗਾ।

SHOW MORE