HOME » Top Videos » Punjab
Share whatsapp

ਛੁੱਟੀ ਆਏ ਫੌਜੀ ਨੂੰ ਗੋਲੀਆਂ ਮਾਰਨ ਵਾਲੇ ਲੁਟੇਰੇ CCTV ਵਿਚ ਕੈਦ, ਪੁਲਿਸ ਨੇ ਕੀਤੇ ਕਾਬੂ

Punjab | 04:54 PM IST Oct 29, 2019

ਦੀਵਾਲੀ ਵਾਲੇ ਦਿਨ ਗੁਰਦਾਸਪੁਰ ਦੇ ਪਿੰਡ ਚੇਚੀਆਂ ਚੋੜੀਆਂ ਵਿਚ ਪਰਿਵਾਰ ਸਮੇਤ ਆਪਣੀ ਭੈਣ ਨੂੰ ਮਿਲ ਕੇ ਘਰ ਵਾਪਸ ਆ ਰਹੇ ਇਕ ਫੌਜੀ ਜਵਾਨ ਹਕੀਕਤ ਸਿੰਘ ਨੂੰ ਤਿੰਨ ਲੁਟੇਰਿਆਂ ਨੇ ਪਰਿਵਾਰ ਦੇ ਸਾਹਮਣੇ ਗੋਲੀਆਂ ਮਾਰੀਆਂ ਸਨ। ਪੁਲਿਸ ਨੇ ਸੀਸੀਟੀਵੀ ਫੁਟੇਜ਼ ਦੇ ਆਧਾਰ ਉਤੇ ਤਿੰਨੇ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਪੁਲਿਸ ਨੇ ਇਸ ਦੀ ਸੀਸੀਟੀਵੀ ਫੁਟੇਜ਼ ਵੀ ਜਾਰੀ ਕੀਤੀ ਹੈ। ਪਰਿਵਾਰ ਨੇ ਵੀ ਮੁਲਜ਼ਮ ਦੀ ਪਛਾਣ ਕਰ ਲਈ ਹੈ।

ਪਠਾਨਕੋਟ ਦੇ ਆਰਮੀ ਹਸਪਤਾਲ ਵਿੱਚ ਜਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਫੌਜੀ ਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਦਾ ਬੇਟਾ ਦੀਵਾਲੀ ਦਾ ਤਿਉਹਾਰ ਮਨਾਉਣ ਲਈ ਛੁੱਟੀ ਆਇਆ ਹੋਇਆ ਸੀ ਅਤੇ ਉਹ ਆਪਣੀ ਭੈਣ ਨੂੰ ਮਿਲਣ ਲਈ ਗਿਆ ਸੀ ਕਿ ਰਸਤੇ ਵਿਚ ਲੁਟੇਰਿਆਂ ਨੇ ਉਸ ਉਪਰ ਹਮਲਾ ਕਰ ਦਿੱਤਾ।

ਗੁਰਦਾਸਪੁਰ ਵਿਚ ਐਸ.ਪੀ ਹੈਡਕੁਆਟਰ ਨਵਜੋਤ ਸਿੰਘ ਨੇ ਦੱਸਿਆ ਕਿ ਦੀਵਾਲੀ ਵਾਲੇ ਦਿਨ ਗੁਰਦਾਸਪੁਰ ਦੇ ਪਿੰਡ ਚੇਚੀਆਂ ਚੋੜੀਆਂ ਵਿਚ ਇਕ ਫੌਜੀ ਜਵਾਨ ਆਪਣੇ ਪਰਿਵਾਰ ਸਮੇਤ ਰਿਸ਼ਤੇਦਾਰਾਂ ਨੂੰ ਮਿਲ ਕੇ ਵਾਪਸ ਆ ਰਿਹਾ ਸੀ। ਰਸਤੇ ਵਿੱਚ ਤਿੰਨ ਨੌਜਵਾਨਾਂ ਨੇ ਉਸ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਅਤੇ ਉਸ ਤੋਂ ਪੈਸੇ ਖੋ ਲਏ। ਜਦ ਉਹ ਉਸ ਦੀ ਪਤਨੀ ਦਾ ਪਰਸ ਖੋਹਣ ਲੱਗੇ ਤਾਂ ਫੌਜੀ ਨੇ ਇਕ ਲੁਟੇਰੇ ਨੂੰ ਜੱਫ਼ਾ ਮਾਰ ਲਿਆ ਜਿਸ ਤੋਂ ਬਾਅਦ ਦੂਸਰੇ ਲੁਟੇਰੇ ਨੇ ਫ਼ੌਜੀ ਨੂੰ ਤਿੰਨ ਗੋਲੀਆਂ ਮਾਰ ਕੇ ਜਖਮੀ ਕਰ ਦਿੱਤਾ। ਪੁਲਿਸ ਨੇ ਨਾਕੇਬੰਦੀ ਕਰਕੇ ਤਿੰਨਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਇਹਨਾਂ ਵੱਲੋਂ ਵਾਰਦਾਤ ਵਿੱਚ ਵਰਤੀ ਗਈ ਪਿਸਟਲ ਵੀ ਬਰਾਮਦ ਕਰ ਲਈ ਗਈ ਹੈ।

ਜਖਮੀ ਹੋਏ ਫੌਜੀ ਜਵਾਨ ਦਾ ਪਠਾਨਕੋਟ ਦੇ ਆਰਮੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੁਲਿਸ ਮੁਤਾਬਿਕ ਇਨ੍ਹਾਂ ਦੋਸ਼ੀਆਂ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ। ਇਨ੍ਹਾਂ ਦੀ ਪਛਾਣ ਕੁਲਵਿੰਦਰ ਸਿੰਘ ਉਰਫ ਲਾਂਸਰ ਵਾਸੀ ਕੋਟਲੀ ਸੈਨੀਆ, ਗੁਰਪ੍ਰੀਤ ਸਿੰਘ ਉਰਫ ਗੋਪੀ ਵਾਸੀ ਗੁਨੋਪੁਰ, ਸਚਪ੍ਰੀਤ ਸਿੰਘ ਉਰਫ ਜੱਸੀ ਵਾਸੀ ਗੁਨੋਪੁਰ ਵਜੋਂ ਹੋਈ ਹੈ। ਇਨ੍ਹਾਂ ਖਿਲਾਫ ਮਾਮਲਾ ਦਰਜ ਕਰ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

SHOW MORE