HOME » Top Videos » Punjab
Share whatsapp

ਅਮਰੀਕੀ ਸਿੱਖਾਂ ਵੱਲੋਂ 550 ਸਾਲਾ ਪ੍ਰਕਾਸ਼ ਪੁਰਬ ਮਿਲ ਕੇ ਮਨਾਉਣ ਦੀ ਸ਼ਲਾਘਾ

Punjab | 01:11 PM IST Aug 04, 2019

ਅਮਰੀਕਾ ਦੇ ਸਟੇਟ ਡਿਪਾਰਟਮੈਂਟ ਵੱਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੈ ਭਾਰਤ ਤੇ ਪਾਕਿਸਤਾਨ ਵੱਲੋਂ ਕੀਤੀ ਗਈ ਪਹਿਲ ਉੱਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਪ੍ਰਕਾਸ਼ ਪੁਰਬ ਨੂੰ ਦੋ ਦੇਸ਼ਾਂ ਵੱਲੋਂ ਮਿਲ ਕੇ ਮਨਾਉਣ ਲਈ ਸ਼ਲਾਘਾ ਕੀਤੀ ਹੈ। ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੁਆਰਡੀਨੇਟਰ ਡਾ. ਪ੍ਰਿਤਪਾਲ ਸਿੰਘ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਦੋਵਾਂ ਵਿਚ ਸ਼ਾਂਤੀ ਦਾ ਪੈਗ਼ਾਮ ਹੈ। ਦੋਵੇਂ ਦੇਸ਼ਾਂ ਵੱਲ਼ੋਂ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਵਿਖਾਈ ਖੁੱਲ੍ਹਦਿਲੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀਆਂ ਲੰਮੀਆਂ ਅਰਦਾਸਾਂ ਤੋਂ ਬਾਅਦ ਕਰਤਾਰਪੁਰ ਲਾਂਘਾ ਖੁੱਲ੍ਹਿਆ ਹੈ ਤੇ ਸਿੱਖ ਕੌਮ ਦੀ ਵੱਡੀ ਪ੍ਰਾਪਤੀ ਹੈ।

SHOW MORE