HOME » Top Videos » Punjab
Share whatsapp

ਪੁਲਿਸ ਮੁਲਾਜ਼ਮਾਂ ਦੀ ਮਹਿਲਾ ਨੂੰ ਗਾਲ਼ਾਂ ਕੱਢਦਿਆਂ ਵੀਡੀਓ ਵਾਇਰਲ, ਸਸਪੈਂਡ

Punjab | 05:40 PM IST Sep 18, 2019

ਪੰਜਾਬ ਪੁਲਿਸ ਆਮ ਲੋਕਾਂ ਨਾਲ ਕਿਸ ਤਰ੍ਹਾਂ ਪੇਸ਼ ਆਉਂਦੀ ਹੈ, ਵਾਇਰਲ ਹੋਈ ਇਕ ਵੀਡੀਓ ਨੇ ਇਸ ਦੀ ਤਸਵੀਰ ਕਾਫੀ ਹੱਦ ਤੱਕ ਸਾਫ ਕਰ ਦਿੱਤੀ ਹੈ। ਵੀਡੀਓ ਵਿਚ ਦਿੱਸ ਰਿਹਾ ਹੈ ਕਿ ਬਰਨਾਲਾ ਵਿਚ ਪੁਲਿਸ ਮੁਲਾਜ਼ਮ ਇਕ ਪਰਿਵਾਰ ਨੂੰ ਗਾਲ਼ਾਂ ਕੱਢ ਰਿਹਾ ਹੈ।

ਉਹ ਔਰਤਾਂ ਨੂੰ ਵੀ ਨਹੀਂ ਬਖ਼ਸ਼ ਰਿਹਾ। ਇਹ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਬਰਨਾਲਾ ਪੁਲਿਸ ਨੇ ਸਬੰਧਿਤ ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਹੈ। ਪਤਾ ਲੱਗਾ ਹੈ ਕਿ ਦੋ ਪਰਿਵਾਰਾਂ ਦਾ ਜ਼ਮੀਨੀ ਵਿਵਾਦ ਨੂੰ ਲੈ ਕੇ ਝਗੜਾ ਹੋਇਆ ਸੀ। ਉੱਧਰ ਪੁਲਿਸ ਮੁਲਾਜ਼ਮਾਂ ਦਾ ਦੋਸ਼ ਹੈ ਕਿ ਵੀਡੀਓ ਵਾਇਰਲ ਕਰਨ ਵਾਲਿਆਂ ਨੇ ਮੁਲਾਜ਼ਮਾਂ ਨਾਲ ਬਦਸਲੂਕੀ ਕੀਤੀ ਤੇ ਵਰਦੀ ਨੂੰ ਹੱਥ ਪਾਉਣ ਦੀ ਕੋਸ਼ਿਸ਼ ਕੀਤੀ।

 

SHOW MORE