HOME » Top Videos » Punjab
Share whatsapp

ਕਾਂਗਰਸੀ ਆਗੂ ਦੇ ਕਤਲ ਤੋਂ ਪਹਿਲਾਂ ਦੀ ਵੀਡੀਓ ਆਈ ਸਾਹਮਣੇ

Punjab | 03:53 PM IST Sep 15, 2019

ਲੁਧਿਆਣਾ ਦੇ ਪੈਵੇਲੀਅਨ ਮਾਲ ਵਿਚ ਜਨਮ ਦਿਨ ਪਾਰਟੀ ਦੌਰਾਨ ਕਾਂਗਰਸੀ ਆਗੂ ਮਨਜੀਤ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਹੁਣ ਇਸ ਘਟਨਾ ਤੋਂ ਐਨ ਪਹਿਲਾਂ ਦਾ ਇਕ ਵੀਡੀਓ ਸਾਹਮਣੇ ਆਇਆ ਹੈ।

ਵੀਡੀਓ 'ਚ ਮੁਲਜ਼ਮ ਜਸਵਿੰਦਰ ਸਿੰਘ ਭਿੰਦੀ ਤੇ ਉਸ ਦਾ ਸਾਥੀ ਜਗਦੀਪ ਸਿੰਘ ਹੱਥਾਂ 'ਚ ਪੈੱਗ ਫੜ ਕੇ ਨੱਚਦੇ ਨਜ਼ਰ ਆ ਰਹੇ ਹਨ। ਵੀਡੀਓ ਗੋਲੀ ਚੱਲਣ ਤੋਂ ਕੁਝ ਮਿੰਟ ਪਹਿਲਾਂ ਦੀ ਹੈ। ਵੀਡੀਓ 'ਚ ਕਾਂਗਰਸੀ ਆਗੂ ਪਰਮਿੰਦਰ ਸਿੰਘ ਪੱਪੂ ਵੀ ਨਜ਼ਰ ਆ ਰਿਹਾ ਹੈ, ਜਿਸ ਵੱਲੋਂ ਆਪਣੇ ਜਨਮ ਦਿਨ 'ਤੇ ਇਹ ਪਾਰਟੀ ਦਿੱਤੀ ਗਈ ਸੀ।
ਦੱਸ ਦਈਏ ਕਿ ਕਾਂਗਰਸੀ ਆਗੂ ਪਰਮਿੰਦਰ ਸਿੰਘ ਉਰਫ਼ ਪੱਪੂ ਦੀ ਜਨਮ ਦਿਨ ਪਾਰਟੀ ਵਿਚ ਬੀਤੇ ਦਿਨ ਅੱਠ ਰਾਊਂਡ ਫਾਇਰਿੰਗ ਹੋਣ ਤੋਂ ਬਾਅਦ ਦਿਹਾਤੀ ਦੇ ਉਪ ਪ੍ਰਧਾਨ ਮਨਜੀਤ ਸਿੰਘ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਜਿਸ ਦੇ ਇਲਜ਼ਾਮ ਵਿਚ ਪੁਲਿਸ ਨੇ ਜਸਵਿੰਦਰ ਉਰਫ ਭਿੰਦੀ ਨੂੰ ਗ੍ਰਿਫਤਾਰ ਵੀ ਕਰ ਲਿਆ।

ਵੀਡੀਓ ਵਿੱਚ ਨੀਲੀ ਟੀ ਸ਼ਰਟ ਵਿੱਚ ਗੋਲੀ ਚਲਾਉਣ ਵਾਲਾ ਜਸਵਿੰਦਰ ਉਰਫ ਭਿੰਦੀ ਹੈ ਅਤੇ ਲਾਲ ਪੱਗ ਦੇ ਵਿੱਚ ਉਸ ਦਾ ਸਾਥੀ ਜਗਦੀਪ ਹੈ, ਜੋ ਕਿ ਹਾਲੇ ਵੀ ਪੁਲੀਸ ਦੀ ਗ੍ਰਿਫਤ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਵੀਡੀਓ ਵਿਚ ਦੋਵੇਂ ਮੁਲਜ਼ਮ ਸ਼ਰਾਬ ਦੇ ਗਿਲਾਸ ਹੱਥ ਚ ਫੜ ਕੇ ਨੱਚ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਸੋਸ਼ਲ ਮੀਡੀਆ ਉਤੇ ਵਾਇਰਲ ਹੋਈ ਇਹ ਵੀਡੀਓ ਗੋਲੀ ਚੱਲਣ ਤੋਂ ਕੁਝ ਮਿੰਟ ਪਹਿਲਾਂ ਦੀ ਹੀ ਹੈ।

ਸ਼ਰਾਬ ਦੇ ਨਸ਼ੇ ਵਿਚ ਡੁੱਬੇ ਇਨ੍ਹਾਂ ਨੌਜਵਾਨਾਂ ਨੇ ਸ਼ਰੇਆਮ ਇੱਕ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ, ਇੱਥੇ ਸਵਾਲ ਇਹ ਵੀ ਹੈ ਕਿ ਮੁਲਜ਼ਮ ਭਿੰਦੀ ਉਤੇ ਪਹਿਲਾਂ ਹੀ ਤਿੰਨ ਮਾਮਲੇ ਦਰਜ ਹਨ ਅਤੇ ਤਿੰਨ ਮਾਮਲੇ ਦਰਜ ਹੋਣ ਦੇ ਬਾਵਜੂਦ ਪੁਲਿਸ ਨੇ ਉਸ ਦਾ ਅਸਲਾ ਲਾਇਸੈਂਸ ਰੱਦ ਕਿਉਂ ਨਹੀਂ ਕੀਤਾ। ਇਹ ਵੀ ਵੱਡਾ ਸਵਾਲ ਹੈ ਕਿ ਆਖ਼ਿਰਕਾਰ ਉਹ ਰਿਵਾਲਵਰ ਮਾਲ ਵਿਚ ਕਿਵੇਂ ਲੈ ਕੇ ਗਿਆ।

SHOW MORE