HOME » Top Videos » Punjab
Share whatsapp

ਦੇਸੀ ਸ਼ਰਾਬ ਵੇਚਦੀ ਔਰਤ ਦੀ ਵੀਡੀਓ ਵਾਇਰਲ, ਪੁਲਿਸ ਕਰ ਰਹੀ ਭਾਲ...

Punjab | 06:26 PM IST Jul 04, 2019

ਗੁਰਦਾਸਪੁਰ ਵਿੱਚ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਬਹੁਤ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ ਇੱਕ ਔਰਤ ਦੇਸੀ ਸ਼ਰਾਬ ਵੇਚਦੇ ਹੋਏ ਨਜ਼ਰ ਆ ਰਹੀ ਹੈ। ਇਹ ਵੀਡੀਓ ਡੇਰਾ ਬਾਬਾ ਨਾਨਕ ਹਲਕੇ ਦੇ ਪਿੰਡ ਸ਼ਕਰੀ ਦਾ ਹੈ। ਇਹ ਔਰਤ ਪਿੰਡ ਵਿੱਚ ਸ਼ਰੇਆਮ ਸ਼ਰਾਬ ਵੇਚ ਰਹੀ ਹੈ। ਇਸ ਔਰਤ ਦਾ ਨਾਮ ਜਾਨੋ ਦੱਸਿਆ ਜਾ ਰਿਹਾ ਹੈ।

ਐਸਐਚਓ ਅਮਰੀਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਵੀਡੀਓ ਬਾਰੇ ਜਾਣਕਾਰੀ ਮਿਲੀ ਹੈ। ਉਨ੍ਹਾਂ ਨੇ ਇਸ ਘਰ ਵਿੱਚ ਛਾਪੇਮਾਰੀ ਕਰ ਕੇ ਸਾਰੀ ਸ਼ਰਾਬ ਬਰਾਮਦ ਕਰ ਲਈ ਹੈ। ਔਰਤ ਦੇ ਬੇਟੇ ਮੰਗਾ ਮਸੀਹ ਉੱਤੇ ਮਾਮਲਾ ਦਰਜ ਕਰ ਦਿੱਤਾ ਹੈ। ਵੀਡੀਓ ਵਿੱਚ ਦਿਖਾਈ ਦੇ ਰਹੀ ਮਹਿਲਾ ਦੀ ਤਲਾਸ਼ ਕੀਤੀ ਜਾ ਰਹੀ ਹੈ।

SHOW MORE