HOME » Videos » Punjab
Share whatsapp

ਤਿੰਨ ਸਿੱਖ ਨੌਜਵਾਨਾਂ ਨੂੰ ਦੇਸ਼ ਵਿਰੁੱਧ ਜੰਗ ਛੇੜਨ ਦੇ ਦੋਸ਼ ਹੇਠ ਸੁਣਾਈ ਸਜ਼ਾ ਦੇ ਫੈਸਲੇ ਖਿਲਾਫ ਉਠੀ ਆਵਾਜ਼

Punjab | 08:33 PM IST Feb 11, 2019

ਨਵਾਂ ਸ਼ਹਿਰ ਦੀ ਅਦਾਲਤ ਵੱਲੋਂ ਤਿੰਨ ਸਿੱਖ ਨੌਜਵਾਨਾਂ ਨੂੰ ਦੇਸ਼ ਵਿਰੁੱਧ ਜੰਗ ਛੇੜਨ ਦੇ ਇਲਜ਼ਾਮ ਲਗਾ ਕੇ ਉਮਰ ਕੈਦ ਦੀ ਸਜ਼ਾ ਦਿੱਤੇ ਜਾਣ ਦੇ ਫੈਸਲੇ ਖਿਲਾਫ ਆਵਾਜ਼ ਉੱਠਣੀ ਸ਼ੁਰੂ ਹੋ ਗਈ ਹੈ। ਐਸਜੀਪੀਸੀ ਵੱਲੋਂ ਬਰਖਾਸਤ ਕੀਤੇ ਪੰਜ ਪਿਆਰਿਆਂ ਨੇ ਕਿਹਾ ਕਿ ਤਿੰਨਾਂ ਨੌਜਵਾਨਾਂ ਕੋਲੋਂ ਕਿਸੇ ਤਰ੍ਹਾਂ ਦਾ ਹਥਿਆਰ ਨਹੀਂ ਬਰਾਮਦ ਹੋਇਆ ਸੀ, ਉਨ੍ਹਾਂ ਕੋਲੋਂ ਸਿਰਫ ਸਿੱਖ ਸਾਹਿਤ ਅਤੇ ਸ਼ਹੀਦ ਸਿੰਘਾਂ ਦੀਆਂ ਤਸਵੀਰਾਂ ਮਿਲੀਆਂ।

ਇਸ ਅਧਾਰ ਉਤੇ ਇਹ ਸਜ਼ਾ ਦੇ ਦੇਣਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਤੋਂ ਜੋ ਸਾਹਿਤ ਮਿਲਿਆ ਸੀ, ਉਸ ਦੇ ਪ੍ਰ੍ਕਾਸ਼ਨ ਉਤੇ ਕਿਸੇ ਤਰ੍ਹਾਂ ਦੀ ਪਾਬੰਦੀ ਨਹੀਂ ਹੈ। ਭਾਰਤੀ ਸੰਵਿਧਾਨ ਅਨੁਸਾਰ ਹਰ ਇੱਕ ਨੂੰ ਆਪਣੇ ਧਰਮ ਅਨੁਸਾਰ ਬੋਲਣ ਅਤੇ ਵਿਚਾਰ ਪ੍ਰਗਟ ਕਰਨ ਦੀ ਆਜ਼ਾਦੀ ਹੈ। ਜਿਹੜੀ ਧਾਰਾ ਇਨ੍ਹਾਂ ਨੌਜਵਾਨਾਂ ਉਤੇ ਲਗਾਈ ਗਈ ,ਹੈ ਉਹ ਤਾਂ ਇੰਦਰਾ ਗਾਂਧੀ ਦੇ ਕਤਲ ਕਰਨ ਵਾਲਿਆਂ ਉਤੇ ਵੀ ਨਹੀਂ ਲਗਾਈ ਗਈ ਸੀ। ਪੰਜ ਸਿੰਘਾਂ ਨੇ ਅੰਮ੍ਰਿਤਧਾਰੀ ਵਕੀਲ ਅੰਮ੍ਰਿਤਪਾਲ ਸਿੰਘ ਨੂੰ ਕਿਰਪਾਨ ਸਮੇਤ ਸੁਪਰੀਮ ਕੋਰਟ ਵਿੱਚ ਦਾਖਲ ਹੋਣ ਤੋਂ ਮਨ੍ਹਾ ਕਰਨ ਉਤੇ ਸਖ਼ਤ ਨਾਰਾਜ਼ਗੀ ਜ਼ਾਹਿਰ ਕੀਤੀ। ਇਸ ਮੌਕੇ ਮੁਤਵਾਜ਼ੀ ਜਥੇਦਾਰ ਜਗਤਾਰ ਸਿੰਘ ਹਵਾਰਾ ਵਲੋਂ ਗਠਿਤ ਕੀਤੀ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਡਾ. ਬਲਜਿੰਦਰ ਸਿੰਘ ਨੇ ਕਿਹਾ ਕਿ ਸਿੱਖ ਰਿਲੀਫ਼ ਫੰਡ ਯੂਕੇ ਵੱਲੋਂ ਅਤੇ ਉਨ੍ਹਾਂ ਵੱਲੋਂ ਵਕੀਲਾਂ ਦੀ ਇਕ ਕਮੇਟੀ ਬਣਾਈ ਗਈ ਹੈ ਜੋ ਕਿ ਉੱਚ ਅਦਾਲਤ ਵਿੱਚ ਤਿੰਨਾਂ ਨੌਜਵਾਨਾਂ ਦੀ ਸਜ਼ਾ ਦੇ ਖਿਲਾਫ ਅਪੀਲ ਕਰੇਗੀ।

 

SHOW MORE