HOME » Top Videos » Punjab
Share whatsapp

ਹਰਿਆਣਾ 'ਚ ਭਾਜਪਾ ਬਾਰੇ ਸੁਖਬੀਰ ਬਾਦਲ ਕੀ ਬੋਲੋ, ਵੇਖੋ ਵੀਡੀਓ

Punjab | 01:26 PM IST Oct 14, 2019

ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਅਖਾੜਾ ਪੂਰੀ ਤਰ੍ਹਾਂ ਭਖ ਚੁਕਿਆ ਹੈ। ਅੱਜ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਹਰਿਆਣਾ ਦੇ ਫਤਿਹਾਬਾਦ ਵਿਚ ਪਿੰਡ ਦਰਿਆਪੁਰ ਵਿਚ ਆਏ। ਉਹ ਇਥੇ ਸ਼੍ਰੋਮਣੀ ਅਕਾਲੀ ਦਲ ਅਤੇ ਇਨੈਲੋ ਦੇ ਸਾਂਝੇ ਉਮੀਦਵਾਰ ਦੇ ਪੱਖ ਵਿਚ ਚੋਣ ਪ੍ਰਚਾਰ ਕਰਨ ਆਏ ਸਨ। ਪੱਤਰਕਾਰਾਂ ਵੱਲੋਂ ਭਾਜਪਾ ਦੇ ਚੋਣ ਮੈਨੀਫੈਸਟੋ ਬਾਰ ਪੁੱਛੇ ਸਵਾਲ ਦੇ ਜਵਾਬ ਵਿਚ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਰਿਆਣਾ ਵਿਚ ਭਾਜਪਾ ਦੀ ਸਰਕਾਰ ਨਹੀਂ ਬਣੇਗੀ ਤਾਂ ਇਸ ਬਾਰੇ ਕੀ ਟਿਪਣੀ ਕਰਾਂ। ਉਨ੍ਹਾਂ ਕਿਹਾ ਕਿ ਜੋ ਹਰਿਆਣਾ ਵਿਚ ਸਰਕਾਰ ਬਣਾਉਣ ਦਾ ਸੁਪਨਾ ਲੈ ਰਹੇ ਹਨ, ਉਹ ਵਿਰੋਧੀ ਖੇਮੇ ਵਿਚ ਬੈਠਣਗੇ।

ਸੁਖਬੀਰ ਬਾਦਲ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵੋਟ ਪਾਉਣ ਤੋਂ ਪਹਿਲਾਂ ਪਾਰਟੀ ਦਾ ਇਤਿਹਾਸ ਜਾਣਨ ਦੀ ਲੋੜ ਹੁੰਦੀ ਹੈ ਕਿ ਪਾਰਟੀ ਜਮੀਨੀ ਪੱਧਰ ਨਾਲ ਜੁੜੀ ਹੋਈ ਹੈ ਜਾਂ ਨਹੀ। ਉਨ੍ਹਾਂ ਕਿਹਾ ਕਿ ਭਾਜਪਾ ਸਿਰਸਾ ਅਤੇ ਫਤਿਹਾਬਾਦ ਵਿਚ ਇਕ ਵੀ ਸੀਟ ਨਹੀਂ ਜਿਤੇਗੀ, ਇਹੀ ਹਾਲ ਰੋਹਤਕ ਵਿਚ ਹੈ। ਉਨ੍ਹਾਂ ਕਿਹਾ ਕਿ ਸਿਰ ਤਾਂ ਕੱਟ ਸਕਦਾ ਹੈ ਪਰ ਚੌਧਰੀ ਪਰਿਵਾਰ ਨਾਲ ਉਨ੍ਹਾਂ ਦਾ ਰਿਸ਼ਤਾ ਖਤਮ ਨਹੀਂ ਹੋ ਸਕਦਾ।

SHOW MORE