HOME » Top Videos » Punjab
Share whatsapp

ਕਰਤਾਰਪੁਰ ਲਾਂਘਾ: ਪਾਕਿਸਤਾਨ ਦੀ ਪੇਸ਼ਕਸ਼ ’ਤੇ ਸੀਐੱਮ ਕੈਪਟਨ ਨੂੰ ਕਿਉਂ ਕੀਤਾ ਇਤਰਾਜ਼, ਜਾਣੋ ਪੂਰਾ ਮਾਮਲਾ

Punjab | 08:38 AM IST Jan 24, 2019

ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਵੱਲੋਂ ਕੀਤੀ ਪੇਸ਼ਕਸ਼ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਤਰਾਜ਼ ਜਾਹਿਰ ਕੀਤਾ ਹੈ। ਮੁੱਖ ਮੰਤਰੀ ਨੂੰ ਕਿਹੜੇ ਨੁਕਤਿਆਂ ਤੇ ਇਤਰਾਜ ਹੈ। ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਹਰ ਰੋਜ਼ ਕੋਈ ਨਾ ਕੋਈ ਖਬਰ ਸਾਹਮਣੇ ਆ ਰਹੀ ਹੈ। ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਵੱਲੋਂ ਪੇਸ਼ ਕੀਤੇ ਪ੍ਰਸਤਾਵ ਦਾ ਸਖ਼ਤ ਵਿਰੋਧ ਕੀਤਾ।

ਪਾਕਿਸਤਾਨ ਨੇ ਪ੍ਰਸਤਾਵ ਰੱਖਿਆ ਕਿ ਸਿਰਫ ਸਿੱਖ ਸ਼ਰਧਾਲੂਆਂ ਨੂੰ ਹੀ ਕਰਤਾਰਪੁਰ ਦੇ ਗੁਰਦੁਆਰਾ ਸਾਹਿਬ ਦੀ ਯਾਤਰਾ ਕਰਨ ਦੀ ਇਜਾਜ਼ਤ ਦਿੱਤੀ ਜਾਏ। ਇਸ ਗੱਲ ਦਾ ਜਵਾਬ ਦਿੰਦਿਆਂ ਕੈਪਟਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਰਬ ਸਾਂਝੇ ਗੁਰੂ ਸਨ ਜੋ ਸਾਰੇ ਧਰਮਾਂ, ਖ਼ਾਸ ਕਰਕੇ ਹਿੰਦੂਆਂ ਦੇ ਪੈਰੋਕਾਰਾਂ ਵੱਲੋਂ ਸਨਮਾਨੇ ਜਾਂਦੇ ਹਨ।

ਮੁੱਖ ਮੰਤਰੀ ਨੇ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਇਸ ਮੁੱਦੇ ਨੂੰ ਪਾਕਿਸਤਾਨ ਕੋਲ ਉਠਾਇਆ ਜਾਵੇ। ਮੁੱਖ ਮੰਤਰੀ ਨੇ ਗੁਰੂ ਨਾਨਕ ਦੀ ਵਿਚਾਰਧਾਰਾ ਸਪਸ਼ਟ ਕਰਦਿਆਂ ਕਿਹਾ ਕਿ ਸਿੱਖ ਧਰਮ ਭੇਦਭਾਵ ਨਹੀਂ ਕਰਦਾ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਸ਼ਰਧਾਲੂਆਂ ਦੀ ਗਿਣਤੀ ਵੀ ਪਾਕਿਸਤਾਨ ਸਰਕਾਰ ਵੱਲੋਂ ਤੈਅ ਕਰਨ ਦੀ ਸ਼ਰਤ 'ਤੇ ਸਖ਼ਤ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਇਕ ਜਥੇ ਵਿਚ 15 ਵਿਅਕਤੀਆਂ ਨੂੰ ਸੀਮਿਤ ਕਰਨਾ ਵਾਜਿਬ ਨਹੀਂ ਹੈ ਤੇ ਵਰਤਾਉਣ ਵੇਲੇ ਜਾਤ ਜਾਂ ਧਰਮ ਨਹੀਂ ਵੇਖਿਆ ਜਾਂਦਾ।

ਗੁਰੂ ਘਰ ਦੇ ਦਰਵਾਜ਼ੇ ਹਰ ਕਿਸੇ ਲਈ ਖੁੱਲ੍ਹੇ ਹੁੰਦੇ ਹਨ। ਇਨ੍ਹਾਂ ਵਿੱਚ ਕਿਸੇ ਤਰ੍ਹਾਂ ਦਾ ਭੇਦਭਾਵ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਵੱਡੀ ਗਿਣਤੀ 'ਚ ਹਿੰਦੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੈਰੋਕਾਰ ਹਨ ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਸਾਹਿਬ ਦੇ ਦਰਸ਼ਨ ਕਰਨਾ ਚਾਹੁੰਦੇ ਹਨ।

ਸ਼ਰਧਾਲੂਆਂ ਨੂੰ ਵਿਅਕਤੀਗਤ ਤੌਰ 'ਤੇ ਜਾਣ ਦੀ ਇਜਾਜ਼ਤ ਹੋਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਸ਼ਰਧਾਲੂਆਂ ਲਈ ਖੁੱਲ੍ਹੇ ਦਰਸ਼ਨ ਦੀਦਾਰੇ ਦੀ ਵਕਾਲਤ ਕੀਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਜ਼ਰੂਰੀ ਹੋਣ ਦੇ ਕਲਾਜ ਸਬੰਧੀ ਰਿਪੋਰਟ 'ਤੇ ਚਿੰਤਾ ਜ਼ਾਹਿਰ ਕੀਤੀ ਹੈ।

ਮੁੱਖ ਮੰਤਰੀ ਨੇ ਤਰਕ ਦਿੱਤੈ ਕਿ ਪੰਜਾਬ 'ਚ ਬਹੁਤੀ ਪੇਂਡੂ ਵੱਸੋਂ ਕੋਲ ਪਾਸਪੋਰਟ ਨਹੀਂ ਹੈ। ਜਿਸ ਕਰਕੇ ਅਜਿਹੇ ਕਦਮ ਨਾਲ ਬਹੁਤ ਸਾਰੇ ਸ਼ਰਧਾਲੂ ਪਵਿੱਤਰ ਅਸਥਾਨ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਣਗੇ। ਇਸਲਈ ਮੁੱਖ ਮੰਤਰੀ ਵੱਲੋਂ ਜਤਾਏ ਗਏ ਇਤਰਾਜ਼ਾਂ 'ਤੇ ਭਾਰਤ ਤੇ ਪਾਕਿਸਤਾਨ ਦੀ ਸਰਕਾਰ ਕਿੰਨ੍ਹਾ ਕੁ ਗੌਰ ਕਰਦੀ ਹੈ।

SHOW MORE