HOME » Top Videos » Punjab
Share whatsapp

ਨਸ਼ੇ ਦੀ ਓਵਰਡੋਜ਼ ਨੇ ਨਿਗਲਿਆ ਇਕ ਹੋਰ ਨੌਜਵਾਨ, ਪੁਲਿਸ 'ਤੇ ਲੱਗੇ ਗੰਭੀਰ ਇਲਜ਼ਾਮ

Punjab | 07:39 PM IST Aug 04, 2019

ਸਰਕਾਰ ਭਾਵੇਂ ਨਸ਼ਿਆਂ ਦੇ ਖਾਤਮੇ ਦੇ ਲੱਖ ਦਾਅਵੇ ਕਰ ਰਹੀ ਹੈ, ਪਰ ਇਸ ਦੇ ਬਾਵਜੂਦ ਨਸ਼ੇ ਦੀ ਓਵਰਡੋਜ਼ ਨਾਲ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਫ਼ਿਰੋਜ਼ਪੁਰ ‘ਚ ਇੱਕ ਹੋਰ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਗਿਆ, ਇੱਥੇ ਲੋਕਾਂ ਨੇ ਪੁਲਿਸ ‘ਤੇ ਨਸ਼ਿਆਂ ਖ਼ਿਲਾਫ਼ ਕਾਰਵਾਈ ਨਾ ਕਰਨ ਦੇ ਇਲਜ਼ਾਮ ਲਗਾਏ ਹਨ।

ਫ਼ਿਰੋਜ਼ਪੁਰ ਦੇ ਪਿੰਡ ਸਾਬੂਆਣਾ ਵਿਚ ਨੌਜਵਾਨ ਦੀ ਡਰੱਗ ਓਵਰਡੋਜ਼ ਕਾਰਨ ਮੌਤ ਹੋ ਗਈ। ਨੌਜਵਾਨ ਦੀ ਲਾਸ਼ ਪਿੰਡ ਸਾਬੂਆਣਾ ‘ਚ ਸੜਕ ਕਿਨਾਰੇ ਮਿਲੀ, ਜਿਸ ਤੋਂ ਬਾਅਦ ਆਸ ਪਾਸ ਦੇ ਲੋਕ ਇਕੱਠੇ ਹੋਏ। ਇਸ ਦੌਰਾਨ ਪਿੰਡ ਦੀਆਂ ਔਰਤਾਂ ਨੇ ਸ਼ਰੇਆਮ ਨਸ਼ਾ ਵਿਕਣ ਅਤੇ ਪੁਲਿਸ ‘ਤੇ ਕੋਈ ਕਾਰਵਾਈ ਨਾ ਕਰਨ ਦੇ ਇਲਜ਼ਾਮ ਲਗਾਏ। ਗੌਰਤਲਬ ਹੈ ਕਿ ਬੇਸ਼ੱਕ ਸਰਕਾਰ ਅਤੇ ਪ੍ਰਸ਼ਾਸਨ ਸੂਬੇ ਵਿਚੋਂ ਨਸ਼ੇ ਦਾ ਲੱਕ ਤੋੜਨ ਦੇ ਲੱਖ ਦਾਅਵੇ ਕਰਦੇ ਨੇ ਪਰ ਆਏ ਦਿਨ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਇਨ੍ਹਾਂ ਦਾਅਵਿਆਂ ਦੀ ਪੋਲ ਖੋਲ ਰਹੀਆਂ ਹਨ।

SHOW MORE