HOME » Top Videos » Punjab
Share whatsapp

ਜ਼ੀਰਾ ਸ਼ਰਾਬ ਫੈਕਟਰੀ ਵੱਲੋਂ ਹਾਈਕੋਰਟ 'ਚ ਪਟੀਸ਼ਨ ਦਾਇਰ

Punjab | 12:05 PM IST Jan 26, 2023

ਪੰਜਾਬ-ਹਰਿਆਣਾ ਹਾਈਕੋਰਟ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੀਰਾ ਦੀ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਐਲਾਨ 'ਤੇ ਕੋਈ ਕਾਰਵਾਈ ਨਾ ਕਰਨ ਦੇ ਹੁਕਮ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਨਾਲ ਹੀ ਕਿਹਾ ਕਿ ਜੇਕਰ ਅਗਲੀ ਪੇਸ਼ੀ 'ਤੇ ਜਵਾਬ ਨਾ ਮਿਲਿਆ ਤਾਂ ਸਬੰਧਤ ਅਧਿਕਾਰੀ ਨੂੰ ਖੁਦ ਅਦਾਲਤ 'ਚ ਪੇਸ਼ ਹੋ ਕੇ ਜਵਾਬ ਦੇਣਾ ਹੋਵੇਗਾ।ਮਾਲਬਰੋਸ ਨੇ ਆਪਣੀ ਫੈਕਟਰੀ ਦੇ ਬਾਹਰ ਚੱਲ ਰਹੇ ਵਿਰੋਧ ਨੂੰ ਲੈ ਕੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਹਾਈ ਕੋਰਟ ਨੇ ਇਸ ਮਾਮਲੇ ਵਿੱਚ ਸਰਕਾਰ ਨੂੰ ਕਾਰਵਾਈ ਕਰਨ ਦੇ ਹੁਕਮ ਦਿੱਤੇ ਸਨ। ਹੁਕਮਾਂ ਦੇ ਬਾਵਜੂਦ ਕਾਰਵਾਈ ਨਾ ਕਰਨ 'ਤੇ ਹਾਈਕੋਰਟ ਨੇ ਵਧੀਕ ਮੁੱਖ ਸਕੱਤਰ, ਏਡੀਜੀਪੀ ਲਾਅ ਐਂਡ ਆਰਡਰ, ਡੀਸੀ ਅਤੇ ਐਸਐਸਪੀ ਫਿਰੋਜ਼ਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ। ਹਾਈਕੋਰਟ ਨੇ ਉਨ੍ਹਾਂ ਨੂੰ ਇਹ ਦੱਸਣ ਲਈ ਕਿਹਾ ਸੀ ਕਿ ਇਨ੍ਹਾਂ ਸਾਰਿਆਂ ਖਿਲਾਫ ਅਦਾਲਤੀ ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇ। ਜਸਟਿਸ ਵਿਨੋਦ ਭਾਰਦਵਾਜ ਨੇ ਮਾਣਹਾਨੀ ਦੇ ਮਾਮਲਿਆਂ ਦੀ ਸੁਣਵਾਈ ਕਰਨ ਵਾਲੀ ਬੈਂਚ ਨੂੰ ਮਾਣਹਾਨੀ ਦਾ ਮਾਮਲਾ ਰੈਫਰ ਕੀਤਾ ਸੀ। ਇਸ ਕਾਰਨ ਇਹ ਮਾਮਲਾ ਹੁਣ ਜਸਟਿਸ ਅਰਵਿੰਦ ਸਾਂਗਵਾਨ ਦੀ ਬੈਂਚ ਅੱਗੇ ਸੁਣਵਾਈ ਲਈ ਆਇਆ ਹੈ। ਮਾਣਹਾਨੀ ਦੇ ਮਾਮਲੇ ਵਿੱਚ ਹੁਣ ਫੈਕਟਰੀ ਦੀ ਤਰਫੋਂ ਇੱਕ ਅਰਜ਼ੀ ਦਾਇਰ ਕੀਤੀ ਗਈ ਹੈ, ਜਿਸ ਵਿੱਚ ਫੈਕਟਰੀ ਬੰਦ ਕਰਨ ਦੇ ਮੁੱਖ ਮੰਤਰੀ ਦੇ ਐਲਾਨ 'ਤੇ ਅਮਲ ਨਾ ਕਰਨ ਦੀਆਂ ਹਦਾਇਤਾਂ ਜਾਰੀ ਕਰਨ ਦੀ ਅਪੀਲ ਕੀਤੀ ਗਈ ਹੈ।

SHOW MORE