HOME » Videos » Religion
Share whatsapp

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਸੋਨੇ ਤੇ ਚਾਂਦੀ ਦੇ ਸਿੱਕੇ ਜਾਰੀ

Religion | 09:58 PM IST Jan 07, 2019

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਸਮਰਪਿਤ ਸੋਨੇ ਤੇ ਚਾਂਦੀ ਦੇ ਬਣੇ ਹੋਏ ਦੋ ਸਿੱਕੇ ਜਾਰੀ ਕੀਤੇ ਹਨ। ਇਨ੍ਹਾਂ ਸਿੱਕਿਆਂ ਦੀ ਖਾਸੀਅਤ ਇਹ ਹੈ ਕਿ ਇਨ੍ਹਾਂ ਦੇ ਦੋਵੇਂ ਪਾਸੇ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਿਆਂ ਦੇ ਚਿੱਤਰ ਉੱਕਰੇ ਹੋਏ ਹਨ। ਇਕ ਪਾਸੇ ਗੁਰਦੁਆਰਾ ਨਨਕਾਣਾ ਸਾਹਿਬ ਅਤੇ ਦੂਸਰੇ ਪਾਸੇ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਦਾ ਚਿੱਤਰ ਹੈ।

ਸੋਨੇ ਦੇ ਸਿੱਕੇ ਪੰਜ ਤੇ ਦਸ ਗ੍ਰਾਮ ਵਜ਼ਨ ਦੇ ਹਨ ਅਤੇ ਚਾਂਦੀ ਦੇ ਸਿੱਕੇ ਪੱਚੀ ਗ੍ਰਾਮ ਅਤੇ ਪੰਜਾਹ ਗ੍ਰਾਮ ਦੇ ਹਨ। ਸ਼੍ਰੋਮਣੀ ਕਮੇਟੀ ਨੇ ਇਨ੍ਹਾਂ ਸਿੱਕਿਆਂ ਨੂੰ ਟੈਂਡਰ ਪ੍ਰਕਿਰਿਆ ਰਾਹੀਂ ਸੁਨਿਆਰਿਆਂ ਕੋਲੋਂ ਤਿਆਰ ਕਰਵਾਇਆ ਹੈ ਅਤੇ ਇਨ੍ਹਾਂ ਦੀ ਕੀਮਤ ਸੋਨੇ ਅਤੇ ਚਾਂਦੀ ਦੀ ਬਾਜ਼ਾਰ ਭਾਅ ਮੁਤਾਬਕ ਤੈਅ ਕੀਤੀ ਗਈ ਹੈ। ਸਿੱਕਿਆਂ ਦੀ ਜ਼ਿੰਮੇਵਾਰੀ ਧਰਮ ਪ੍ਰਚਾਰ ਕਮੇਟੀ ਸਿਰ ਹੈ। ਇਨ੍ਹਾਂ ਸਿੱਕਿਆਂ ਨੂੰ ਤਿਆਰ ਕਰਨ ਦਾ ਮਕਸਦ ਇਹ ਹੈ ਕਿ ਇਹ ਇੱਕ ਯਾਦਗਾਰੀ ਚਿੰਨ੍ਹ ਵਜੋਂ ਸੰਭਾਲਣਯੋਗ ਹਨ। ਸੋਨੇ ਦੀ ਸ਼ੁੱਧਤਾ ਬਾਰੇ ਬਕਾਇਦਾ ਸਰਟੀਫ਼ਿਕੇਟ ਵੀ ਦਿੱਤਾ ਜਾਵੇਗਾ।

SHOW MORE