HOME » Top Videos » Religion
Share whatsapp

550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਰਕਾਰ ਤੇ SGPC ਦਾ ਵੱਡਾ ਫੈਸਲਾ

Life | 03:52 PM IST Jun 29, 2019

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਵਫ਼ਦ ਨੇ ਐੱਸਜੀਪੀਸੀ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪ੍ਰਕਾਸ਼ ਦਿਹਾੜੇ ਸਬੰਧੀ ਸਮਾਗਮਾਂ ਨੂੰ ਮਿਲ ਕੇ ਮਨਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਸਮਾਗਮਾਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਪੰਜਾਬ ਸਰਕਾਰ ਦੇ ਤਿੰਨ ਮੰਤਰੀ ਸੁਖਜਿੰਦਰ ਰੰਧਾਵਾ, ਓਪੀ ਸੋਨੀ ਅਤੇ ਚਰਨਜੀਤ ਚੰਨੀ ਨੇ ਮੁਲਾਕਾਤ ਕੀਤੀ। ਇਸ ਦੌਰਾਨ ਫੈਸਲਾ ਹੋਇਆ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਇੱਕ ਮੰਚ ਤੋਂ ਹੋਣਗੇ। ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ 550ਵਾਂ ਪ੍ਰਕਾਸ਼ ਪੁਰਬ ਸਿੱਖ ਜਗਤ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਵੱਲੋਂ ਰਲ-ਮਿਲ ਕੇ ਮਨਾਇਆ ਜਾਵੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੇ ਗਏ ਆਦੇਸ਼ ਦੀ ਪਾਲਨਾ ਕਰਦਿਆਂ ਇਹ ਇਤਿਹਾਸਕ ਦਿਹਾੜਾ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਨੇ ਯਤਨ ਆਰੰਭੇ ਹਨ।

ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮਾਂ ਦੀ ਜ਼ਿੰਮੇਵਾਰੀ ਸ਼੍ਰੋਮਣੀ ਕਮੇਟੀ ਵੱਲੋਂ ਨਿਭਾਈ ਜਾਵੇਗੀ ਅਤੇ ਸਾਰੀਆਂ ਧਿਰਾਂ ਇੱਕਜੁਟਤਾ ਨਾਲ ਇਨ੍ਹਾਂ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਯੋਗਦਾਨ ਪਾਉਣਗੀਆਂ। ਉਨ੍ਹਾਂ ਆਖਿਆ ਕਿ ਇਸ ਮੌਕੇ ’ਤੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣਗੀਆਂ, ਜਿਨ੍ਹਾਂ ਦੀ ਰਿਹਾਇਸ਼, ਲੰਗਰ, ਪਾਰਕਿੰਗ ਆਦਿ ਦੇ ਪ੍ਰਬੰਧਾਂ ਲਈ ਸਾਂਝੇ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅੱਜ ਦੀ ਇਕੱਤਰਤਾ ਮੁੱਢਲੇ ਤੌਰ ’ਤੇ ਕੀਤੀ ਗਈ ਹੈ ਅਤੇ ਇਸ ਸਬੰਧ ਵਿਚ ਇਕੱਤਰਤਾਵਾਂ ਜਾਰੀ ਰਹਿਣਗੀਆਂ।

SHOW MORE
corona virus btn
corona virus btn
Loading