HOME » Top Videos » Religion
Share whatsapp

ਲਾਂਘਾ ਬਣਨ ਤੋਂ ਪਹਿਲਾਂ ਹੀ ਵੱਡੀ ਗਿਣਤੀ 'ਚ ਆਉਣ ਲੱਗੀ ਸੰਗਤ, ਦੇਖੋ ਵੀਡੀਓ

Life | 02:29 PM IST Mar 28, 2019

ਡੇਰਾ ਬਾਬਾ ਨਾਨਕ ਵਿੱਚ ਇੰਨੀ ਦਿਨੀਂ ਸ਼ਰਧਾਲੂਆਂ ਦੀ ਆਮਦ ਵਧ ਗਈ ਹੈ। ਵੱਡੀ ਗਿਣਤੀ ਵਿੱਚ ਸ਼ਰਧਾਲੂ ਇੱਥੇ ਪਹੁੰਚ ਕੇ ਕਰਤਾਰਪੁਰ ਸਾਹਿਬ ਸਥਿਤ ਗੁਰਦਵਾਰਾ ਦਰਬਾਰ ਸਾਹਿਬ ਦੇ ਦਰਸ਼ਨ ਕਰ ਰਹੇ ਹਨ।

ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਕਾਰੀਡੋਰ ਦੇ ਨਿਰਮਾਣ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ। ਪਰ ਕਾਰੀਡੋਰ ਦੇ ਮੁਕੰਮਲ ਹੋਣ ਤੋਂ ਪਹਿਲਾਂ ਹੀ ਡੇਰਾ ਬਾਬਾ ਨਾਨਕ ਟੂਰਿਸਟ ਹੱਬ ਬਣ ਚੁੱਕਿਆ ਹੈ। ਇੱਥੋਂ ਦੂਰਬੀਨ ਜ਼ਰੀਏ ਪਾਕਿਸਤਾਨ ਦੇ ਕਰਤਾਰਪੁਰ ਸਾਹਿਬ ਸਥਿਤ ਗੁਰਦਵਾਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਆਮਦ ਪਹਿਲਾਂ ਦੇ ਮੁਕਾਬਲੇ ਵੱਧ ਗਈ ਹੈ।

ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਸਾਹਿਬ ਦੀ ਦੂਰੀ ਮਹਿਜ਼ 3 ਤੋਂ 4 ਕਿੱਲੋਮੀਟਰ ਹੈ ਅਤੇ ਸ਼ਰਧਾਲੂ ਇੱਥੇ ਪਹੁੰਚ ਕੇ ਲੰਮੀਆਂ ਕਤਾਰਾਂ ਵਿੱਚ ਲੱਗ ਕੇ ਆਪਣੀ ਵਾਰੀ ਆਉਣ ਦਾ ਇੰਤਜ਼ਾਰ ਕਰਦੇ ਹਨ ਤਾਂ ਜੋ ਉਹ ਵੀ ਉਸ ਮੁਕੱਦਸ ਸਥਾਨ ਦੇ ਦਰਸ਼ਨ ਕਰ ਸਕਣ ਜਿੱਥੇ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ ਕਰੀਬ 18 ਆਖੀਰ ਸਾਲ ਗੁਜ਼ਾਰੇ।

12 ਨਵੰਬਰ ਨੂੰ ਗੁਰ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਜਾਣਾ ਹੈ। ਉਸ ਤੋਂ ਪਹਿਲਾਂ ਕਰਤਾਰਪੁਰ ਲਾਂਘੇ ਦੀ ਉਸਾਰੀ ਦਾ ਕੰਮ ਭਾਰਤ ਅਤੇ ਪਾਕਿਸਤਾਨ ਵਾਲੇ ਪਾਸੇ ਜ਼ੋਰਾਂ ਸ਼ੋਰਾਂ ਨਾਲ ਚੱਲ ਰਿਹਾ ਹੈ ਅਤੇ ਇੰਤਜ਼ਾਰ ਹੋ ਰਿਹਾ ਹੈ ਕਿ ਲਾਂਘਾ ਖੁੱਲ੍ਹੇ ਅਤੇ ਖੁੱਲ੍ਹੇ ਦਰਸ਼ਨ ਦੀਦਾਰ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਧਰੀ ਦੇ ਸੰਗਤ ਕਰ ਸਕੇ।

SHOW MORE