HOME » Videos » Religion
Share whatsapp

ਸਚਿਨ ਤੇਂਦੁਲਕਰ ਨੇ ਦਰਬਾਰ ਸਾਹਿਬ ਮੱਥਾ ਟੇਕਿਆ

Religion | 07:13 PM IST Dec 21, 2018

ਭਾਰਤੀ ਕ੍ਰਿਕਟ ਟੀਮ ਦੇ ਸਟਾਰ ਬੱਲੇਬਾਜ਼ ਰਹਿ ਚੁੱਕੇ ਮਾਸਟਰ ਬਲਾਸਟਰ ਸਚਿਨ ਤੇਂਦੁਲਕਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ। ਉਹ ਇਕ ਵਿਆਹ ਸਮਾਗਮ 'ਚ ਹਿੱਸਾ ਲੈਣ ਲਈ ਅੰਮ੍ਰਿਤਸਰ ਪੁੱਜੇ ਸਨ।

ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜਣ 'ਤੇ ਸਚਿਨ ਨੇ ਮੀਡੀਆ ਨਾਲ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ। ਦਰਬਾਰ ਸਾਹਿਬ ਪੁੱਜਣ ਉਤੇ ਜਦੋਂ ਸੰਗਤ ਨੂੰ ਸਚਿਨ ਦੀ ਆਮਦ ਦਾ ਪਤਾ ਲੱਗਾ ਤਾਂ ਫੋਟੋਆਂ ਖਿਚਵਾਉਣ ਲਈ ਕਾਫੀ ਭੀੜ ਜਮ੍ਹਾ ਹੋ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਚਿਨ ਨੂੰ ਸਿਰੋਪਾਉ ਦੇ ਦਰਬਾਰ ਸਾਹਿਬ ਦਾ ਮਾਡਲ ਭੇਂਟ ਕਰ ਕੇ ਸਨਮਾਨਤ ਕੀਤਾ।

SHOW MORE