HOME » Videos » Religion
Share whatsapp

ਸ੍ਰੀ ਚਮਕੌਰ ਸਾਹਿਬ ਵਿੱਚ ਤਿੰਨ ਦਿਨਾਂ ਤੱਕ ਚੱਲੇ ਸ਼ਹੀਦੀ ਜੋੜ ਮੇਲ ਦੀ ਹੋਈ ਸਮਾਪਤੀ

Religion | 01:50 PM IST Dec 23, 2018

ਸ੍ਰੀ ਗੁਰੂ ਗੋਬਿੰਦ ਸਿੰਘ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਤੇ ਤਿੰਨ ਪਿਆਰੇ ਭਾਈ ਸਾਹਿਬ ਸਿੰਘ, ਭਾਈ ਮੌਹਕਮ ਸਿੰਘ ਤੇ ਭਾਈ ਹਿੰਮਤ ਸਿੰਘ ਤੇ 40 ਸਿੰਘਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਇਤਿਹਾਸਕ ਧਰਤੀ ਸ੍ਰੀ ਚਮਕੌਰ ਸਾਹਿਬ ਵਿੱਚ ਤਿੰਨ ਦਿਨਾਂ ਤੱਕ ਚੱਲਿਆ ਸ਼ਹੀਦੀ ਜੋੜ ਮੇਲ ਅੱਜ ਸਮਾਪਤ ਹੋ ਗਿਆ। ਅੱਜ ਇੱਥੇ ਮੌਜੂਦ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਸ੍ਰੀ ਗੜ੍ਹੀ ਸਾਹਿਬ, ਸ੍ਰੀ ਦਮਦਮਾ ਸਾਹਿਬ, ਸ੍ਰੀ ਤਾੜੀ ਸਾਹਿਬ, ਸ੍ਰੀ ਰੰਜੀਤਗੜ੍ਹ ਸਾਹਿਬ, ਸ਼ਹੀਦ ਬੁਰਜ ਬਾਬਾ ਜੀਵਨ ਸਿੰਘ, ਸ੍ਰੀ ਬੁੰਗਾ ਸਾਹਿਬ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਜੋੜ ਮੇਲ ਦੀ ਸਮਾਪਤੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਰ ਕਮੇਟੀ ਵੱਲੋਂ ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਵਿੱਚ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਤੋਂ ਰਵਾਇਤ ਅਨੁਸਾਰ ਨਗਰ ਕੀਰਤਨ ਸਜਾਇਆ ਗਿਆ ਜੋ ਕਿ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸਮਾਪਤ ਹੋਇਆ।

ਜ਼ਿਕਰਯੋਗ ਹੈ ਕਿ ਸ੍ਰੀ ਚਮਕੌਰ ਸਾਹਿਬ ਵਿੱਚ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬ ਜੁਝਾਰ ਸਿੰਘ ਦੀ ਯਾਦ ਵਿੱਚ ਸ਼ਹੀਦ ਜੋੜ ਮੇਲ ਤੋਂ ਬਾਅਦ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਜੀ ਦੀ ਯਾਦ ਵਿੱਚ ਗੁ. ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਜੋੜ ਮੇਲ ਹੋਵੇਗਾ।

SHOW MORE