HOME » Videos » Religion
Share whatsapp

ਪਾਕਿਸਤਾਨ ‘ਚ ਗੁਰੂ ਘਰਾਂ ਦੇ ਦਰਸ਼ਨ ਲਈ ਸ਼ਰਧਾਲੂਆਂ ਦਾ ਜਥਾ ਰਵਾਨਾ

Religion | 03:44 PM IST Apr 12, 2018

ਸਿੱਖ ਸ਼ਰਧਾਲੂਆਂ ਦਾ ਜੱਥਾ ਅੰਮ੍ਰਿਤਸਰ ਤੋਂ ਪਾਕਿਸਤਾਨ ਲਈ ਵਿਸਾਖੀ ਮਨਾਉਣ ਲਈ ਰਵਾਨਾ ਹੋ ਗਿਆ ਹੈ। ਪਾਕਿਸਤਾਨ ਵਿੱਚ ਗੁਰੂ ਘਰਾਂ ਦੀ ਦਰਸ਼ਨ ਕਰਨ ਦਾ ਉਤਸ਼ਾਹ ਅਤੇ ਜੋਸ਼ ਸ਼ਰਧਾਲੂਆਂ ਚ ਸਾਫ਼ ਝਲਕ ਰਿਹਾ ਸੀ। ਐੱਸ.ਜੀ.ਪੀ.ਸੀ ਦੇ ਸਹਿਯੋਗ ਨਾਲ ਰਵਾਨਾ ਹੋਏ ਇਸ ਜਥੇ ਚ 758 ਸ਼ਰਧਾਲੂ ਸ਼ਾਮਲ ਸਨ।

ਇਹ ਜੱਥਾ ਤਿੰਨ ਖ਼ਾਸ ਰੇਲ ਗੱਡੀਆਂ ਰਾਹੀ ਪਾਕਿਸਤਾਨ ਲਈ ਰਵਾਨਾ ਹੋਏ। 14 ਅਪ੍ਰੈਲ ਨੂੰ ਇਹ ਸ਼ਰਧਾਲੂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ ਸਬੰਧੀ ਹੋਣ ਵਾਲੇ ਸਮਾਗਮਾਂ ਵਿੱਚ ਹਿੱਸਾ ਲੈਣਗੇ। ਇਸ ਤੋਂ ਇਲਾਵਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ੍ਰੀ ਸੱਚਾ ਸੌਦਾ, ਗੁਰਦੁਆਰਾ ਡੇਰਾ ਸਾਹਿਬ ਲਾਹੌਰ, ਗੁਰਦੁਆਰਾ ਰੌੜੀ ਸਾਹਿਬ ਐਮਨਾਬਾਦ ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਵੀ ਦਰਸ਼ਨ ਕਰੇਗਾ। ਇਸ ਤੋਂ ਬਾਅਦ ਇਹ ਜੱਥਾ 21 ਅਪ੍ਰੈਲ ਨੂੰ ਅਟਾਰੀ ਸਰਹੱਦ ਰਾਹੀਂ ਵਾਪਸ ਦੇਸ਼ ਪਰਤੇਗਾ।

ਜ਼ਿਕਰਯੋਗ ਹੈ ਕਿ ਵਿਸਾਖੀ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੇਂਦਰ ਸਰਕਾਰ ਤੇ ਪਾਕਿਸਤਾਨ ਅੰਬੈਸੀ ਨੂੰ 758 ਪਾਸਪੋਰਟ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 717 ਸ਼ਰਧਾਲੂਆਂ ਨੂੰ ਵੀਜ਼ੇ ਮਿਲੇ ਹਨ।

SHOW MORE