HOME » Videos » Religion
Share whatsapp

ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ

Religion | 12:12 PM IST Jul 02, 2018

ਜੋਤੀ ਬਹਿਲ

ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਇਲਾਹੀ ਬਾਣੀ ਦਾ ਸ਼ਬਦ ਕੀਰਤਨ ਕੀਤਾ ਗਿਆ।

ਇਸ ਮੌਕੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਿੱਖ ਸੰਗਤਾਂ ਨੂੰ  ਮੁਸ਼ਕਿਲਾਂ ਨਾਲ ਇੱਕਜੁਟ ਹੋ ਕੇ ਲੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਸਿੱਖਾਂ ਨੂੰ ਨਾ ਸਿਰਫ਼ ਇੱਕਜੁਟ ਹੋ ਕੇ ਸਗੋਂ ਚੜ੍ਹਦੀਕਲਾ ਵਿੱਚ ਰਹਿ ਕੇ ਹਰ ਕਠਨਾਈ ਦਾ ਸਾਹਮਣਾ ਕਰਨਾ ਹੈ। ਇਸ ਮੌਕੇ ਉਨ੍ਹਾਂ ਨੇ ਅਫ਼ਗਾਨਿਸਤਾਨ ਵਿੱਚ ਹੋਏ ਆਤਮਘਾਤੀ ਹਮਲੇ ਉੱਤੇ ਵੀ ਦੁੱਖ ਜ਼ਾਹਿਰ ਕਰਦਿਆਂ ਇਸਦੀ ਸਖ਼ਤ ਨਿੰਦਾ ਕੀਤੀ।

SHOW MORE