HOME » Videos » Religion
Share whatsapp

'ਲਿਮਕਾ ਬੁੱਕ ਆਫ ਰਿਕਾਰਡਜ਼' ਵਿਚ ਦਰਜ ਹੋਇਆ ਵਿਰਾਸਤ-ਏ-ਖਾਲਸਾ

Religion | 08:10 PM IST Jan 11, 2019

ਪੰਜਾਬ ਸਰਕਾਰ ਵੱਲੋਂ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਣਾਇਆ ਗਿਆ ਵਿਰਾਸਤ-ਏ-ਖਾਲਸਾ ਹੁਣ ਦੇਸ਼ ਦਾ ਪਹਿਲੇ ਨੰਬਰ ਦਾ ਮਿਊਜ਼ੀਅਮ ਬਣ ਚੁੱਕਿਆ ਹੈ ਜਿਸ ਦੀ ਪੁਸ਼ਟੀ 'ਲਿਮਕਾ ਬੁੱਕ ਆਫ ਰਿਕਾਰਡਜ਼' ਵੱਲੋਂ ਕੀਤੀ ਗਈ ਹੈ। ਇਹ ਜਾਣਕਾਰੀ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਦਿੱਤੀ।

 

ਸ. ਸਿੱਧੂ ਇਸ ਪਿੱਛੇ ਸਾਰੇ ਅਧਿਕਾਰੀਆਂ ਤੇ ਸਟਾਫ ਦੀ ਸਖਤ ਮਿਹਨਤ ਲਈ ਮੁਬਾਰਕਬਾਦ ਵੀ ਦਿੱਤੀ। ਉਨ੍ਹਾਂ ਅਗਾਂਹ ਦੱਸਿਆ ਕਿ ਵਿਰਾਸਤ-ਏ-ਖਾਲਸਾ ਦੀਆਂ 27 ਗੈਲਰੀਆਂ ਹਨ ਅਤੇ ਇਨ੍ਹਾਂ ਗੈਲਰੀਆਂ ਦੇ ਵਿੱਚ ਪੰਜਾਬ ਦੇ ਅਮੀਰ ਤੇ ਗੌਰਵਮਈ 550 ਸਾਲਾਂ ਦੇ ਵਿਰਸੇ ਨੂੰ ਬਾਖੂਬੀ ਪੇਸ਼ ਕੀਤਾ ਗਿਆ ਹੈ। ਸੈਲਾਨੀਆਂ ਦੇ ਲਈ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4:30 ਵਜੇ ਤੱਕ ਪਾਸ ਮੁਹੱਈਆ ਕਰਵਾਏ ਜਾਂਦੇ ਹਨ ਜਿਸਦੇ ਮਾਧਿਅਮ ਰਾਹੀਂ ਸਾਰੇ ਇਸ ਵਿਰਾਸਤ ਦੇ ਦਰਸ਼ਨ ਕਰ ਪਾਉਂਦੇ ਹਨ। ਅੰਕੜਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਸੱਭਿਆਚਾਰਕ ਤੇ ਸੈਰ ਸਪਾਟਾ ਵਿਭਾਗ ਦੇ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਸਾਲ 2011 ਤੋਂ ਲੈ ਕੇ ਹੁਣ ਤੱਕ 97.01 ਲੱਖ ਸੈਲਾਨੀ ਵਿਰਾਸਤ-ਏ-ਖਾਲਸਾ ਦੇ ਦਰਸ਼ਨ ਕਰ ਚੁੱਕੇ ਹਨ ਜਿਨ੍ਹਾਂ ਵਿੱਚ ਮੁੱਖ ਤੌਰ 'ਤੇ ਕੈਨੇਡਾ ਦੇ ਪ੍ਰਧਾਨ ਮੰਤਰੀ, ਮੌਰੀਸ਼ਸ ਦੇ ਰਾਸ਼ਟਰਪਤੀ, ਸੂਬਿਆਂ ਦੇ ਰਾਜਪਾਲ, ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਸਣੇ ਵੱਖ-ਵੱਖ ਦੇਸ਼ਾਂ ਦੇ ਮੈਂਬਰ ਪਾਰਲੀਮੈਂਟ ਅਤੇ ਰਾਜਦੂਤ ਸਹਿਬਾਨ ਆਦਿ ਮਿਊਜ਼ੀਅਮ ਦਾ ਦੌਰਾ ਕਰਕੇ ਬਕਾਇਦਾ ਤੌਰ 'ਤੇ ਇਸ ਦੀ ਤਰੀਫ ਕਰ ਚੁੱਕੇ ਹਨ।

SHOW MORE